ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

ਗੁਰਪ੍ਰੀਤ ਸਿੰਘ :- ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 27 ਕਿਲੋ ਹੈਰੋਇਨ, ਇੱਕ ਵਿਦੇਸ਼ੀ 30 ਬੋਰ PX5 ਪਿਸਤੌਲ ਅਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਦੁਬਈ ਸਥਿਤ ਇੱਕ ਆਪਰੇਟਿਵ ਅਤੇ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਅੱਗੇ ਸਪਲਾਈ ਕਰਦੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਥਾਣੇ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਤਸਕਰੀ ਨੈੱਟਵਰਕ ਦੀਆਂ ਪਿਛਲੀਆਂ ਅਤੇ ਅੱਗੇ ਦੀਆਂ ਕੜੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਤਸਕਰੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

By Gurpreet Singh

Leave a Reply

Your email address will not be published. Required fields are marked *