ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਰਨਤਾਰਨ ਵਿਖੇ ਸੰਗਤਾਂ ਦੀ ਭੀੜ

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ 462ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ, ਜਿਸਨੂੰ ਦੇਖ ਕੇ ਸੰਗਤਾਂ ਖੁਸ਼ ਹੋ ਰਹੀਆਂ ਹਨ।

ਸ੍ਰੀ ਦਰਬਾਰ ਸਾਹਿਬ ਦੇ ਜਥੇਦਾਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈਡ ਗ੍ਰੰਥੀ ਸਤਪਾਲ ਸਿੰਘ ਨੇ ਦੱਸਿਆ ਕਿ ਸੰਗਤਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਅਸੀਆ ਦੇ ਸਭ ਤੋਂ ਵੱਡੇ ਸਰੋਵਰ ਵਿਚ ਇਸ਼ਨਾਨ ਕਰਕੇ ਸੰਗਤਾਂ ਨੇ ਆਤਮਕ ਆਨੰਦ ਮਾਣਿਆ। ਇਥੇ ਲੰਗਰ ਵੀ ਦਿਨ-ਰਾਤ ਚੱਲ ਰਹੇ ਹਨ, ਜਿਸ ‘ਚ ਸੇਵਾ ਲਈ ਭਾਰੀ ਗਿਣਤੀ ‘ਚ ਸੇਵਾਦਾਰ ਜੁਟੇ ਹੋਏ ਹਨ।

By Gurpreet Singh

Leave a Reply

Your email address will not be published. Required fields are marked *