ਡੱਲੇਵਾਲ ਦੀ ਸਿਹਤ ਬਿਹਤਰ ਹੋਣ ਦੀ ਉਮੀਦ, ਹਸਪਤਾਲ ‘ਚ ਹੋ ਰਹੀ ਨਿਗਰਾਨੀ

ਪਟਿਆਲਾ, 27 ਮਾਰਚ: ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡਾਕਟਰੀ ਨੂੰ ਬੀਤੇ ਦਿਨੀ ਪਟਿਆਲਾ ਦੇ ਪ੍ਰਈਵੇਟ ਹਸਪਤਾਲ ਵਿਚ ਤਬਦੀਲ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਅੱਜ ਪਾਣੀ ਪੀਕੇ ਆਪਣੀ ਲੰਭੀ ਭੁੱਖ ਹੜਤਾਲ ਸਮਾਪਤ ਕੀਤੀ ਹੈ। ਇਸ ਸਬੰਧੀ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਡੱਲੇਵਾਲ ਨੂੰ ਜ਼ਰੂਰੀ ਡਾਕਟਰੀ ਇਲਾਜ ਦਿੱਤਾ ਜਾ ਰਿਹਾ ਹੈ।

ਹਾਲ ਹੀ ਦੇ ਵਿਚ ਕੁਝ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ ,ਜਿਨ੍ਹਾਂ ਵਿਚ ਕੁਝ ਕਿਸਾਨ ਆਗੂ ਅਤੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਡੱਲੇਵਾਲ ਨਾਲ ਨਜ਼ਰ ਆ ਰਹੇ ਹਨ। ਤਸਵੀਰਾਂ ਅਤੇ ਵੀਡੀਓ ਦੇ ਅਨੁਸਾਰ ਡੱਲੇਵਾਲ ਦਾ ਇਲਾਜ਼ ਸ਼ੁਰੂ ਹੋਗਿਆ ਹੈ। ਜਲਦ ਹੀ ਉਨ੍ਹਾਂ ਦੀ ਸਿਹਤ ਵਿਚ ਬਿਹਤਰੀ ਦੇਖਣ ਨੂੰ ਮਿਲੇਗੀ।

ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ, ਉਸਨੂੰ ਪਟਿਆਲਾ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਡੱਲੇਵਾਲ ਦੀ ਸਿਹਤ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ‘ਸੱਚੇ ਕਿਸਾਨ ਨੇਤਾ’ ਵਜੋਂ ਸਨਮਾਨਿਤ ਕੀਤਾ ਹੈ, ਜੋ ਕਿਸਾਨਾਂ ਦੇ ਅਧਿਕਾਰਾਂ ਅਤੇ ਭਲਾਈ ਲਈ ਸਮਰਪਿਤ ਹੈ, ਕਿਸੇ ਵੀ ਰਾਜਨੀਤਿਕ ਏਜੰਡੇ ਤੋਂ ਮੁਕਤ ਹੈ। ਇਹ ਫੈਸਲਾ ਨਾ ਸਿਰਫ਼ ਡੱਲੇਵਾਲ ਦੀ ਅਗਵਾਈ ਨੂੰ ਮਾਨਤਾ ਦਿੰਦਾ ਹੈ ਬਲਕਿ ਰਾਜਨੀਤਿਕ ਸੰਬੰਧਾਂ ਤੋਂ ਬਿਨਾਂ ਸਮਾਜਿਕ ਤਬਦੀਲੀ ਲਈ ਕੰਮ ਕਰਨ ਵਾਲੇ ਨੇਤਾਵਾਂ ਨੂੰ ਵੀ ਪ੍ਰੇਰਿਤ ਕਰਦਾ ਹੈ। ਇਹ ਕਿਸਾਨਾਂ ਨੂੰ ਇੱਕ ਸਕਾਰਾਤਮਕ ਸੰਕੇਤ ਭੇਜਦਾ ਹੈ ਅਤੇ ਸਭ ਤੋਂ ਕਮਜ਼ੋਰ ਲੋਕਾਂ ਦੀ ਭਲਾਈ ਲਈ ਵਚਨਬੱਧ ਨੇਤਾਵਾਂ ਦਾ ਸਮਰਥਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਾ ਹੈ। ਸਾਨੂੰ ਅਜਿਹੇ ਨੇਤਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਜੋ ਵੱਡੇ ਭਲੇ ਲਈ ਇਮਾਨਦਾਰੀ ਨਾਲ ਕੰਮ ਕਰਦੇ ਹਨ।

By Gurpreet Singh

Leave a Reply

Your email address will not be published. Required fields are marked *