ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਨੈਸ਼ਨਲ ਟਾਈਮਜ਼ ਬਿਊਰੋ :- ਆਪਣੇ ਪਰਿਵਾਰ ਅਤੇ ਆਪਣੇ ਸੁਨਹਿਰੀ ਭਵਿੱਖ ਨੂੰ ਚੰਗੇਰਾ ਬਣਾਉਣ ਖਾਤਰ ਸਰਹੱਦੀ ਪਿੰਡ ਚੀਮਾ ਕਲਾਂ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਜੋ ਆਪਣੀ ਪਤਨੀ ਸਮੇਤ ਦੋ ਸਾਲ ਪਹਿਲਾਂ ਸਪਾਊਸ ਵੀਜ਼ੇ ’ਤੇ ਕੈਨੇਡਾ ਗਿਆ ਸੀ।

ਬੀਤੇ ਦਿਨੀਂ ਕੈਨੇਡਾ ਵਿਖੇ ਅਚਾਨਕ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਹਰਸਿਮਰਨ ਸਿੰਘ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਲਗਭਗ ਤਿੰਨ ਸਾਲ ਪਹਿਲਾਂ ਉਨ੍ਹਾਂ ਦੇ ਇਕਲੌਤੇ ਪੁੱਤਰ ਹਰਸਿਮਰਨ ਸਿੰਘ ਦਾ ਵਿਆਹ ਹੋਇਆ ਸੀ। ਆਪਣੀ ਪਤਨੀ ਨਾਲ ਸਪਾਊਸ ਵੀਜ਼ੇ ’ਤੇ ਕੈਨੇਡਾ ਦਾ ਵੈਨਕੂਵਰ ਸ਼ਹਿਰ ਗਿਆ, ਜਿੱਥੇ ਟੈਕਸੀ ਚਲਾਉਣ ਦਾ ਕੰਮ ਕਰ ਰਿਹਾ ਸੀ ।

ਕੁਝ ਦਿਨ ਪਹਿਲਾਂ ਨੌਜਵਾਨ ਹਰਸਿਮਰਨ ਸਿੰਘ ਨੂੰ ਸੁੱਤੇ ਪਏ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦਿਆਂ ਹੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਅਨੁਸਾਰ ਹਰਸਿਮਰਨ ਆਪਣੇ ਪਿੱਛੇ ਇਕ ਭੈਣ, ਪਤਨੀ ਅਤੇ ਮਾਤਾ-ਪਿਤਾ ਨੂੰ ਰੋਂਦੇ ਵਿਲਕਦੇ ਛੱਡ ਗਿਆ। ਪਿਤਾ ਅਨੁਸਾਰ ਬੀਤੇ ਦਿਨ ਹਰ ਸਿਮਰਨ ਦੀ ਲਾਸ਼ ਕੈਨੇਡਾ ਤੋਂ ਪਿੰਡ ਪਹੁੰਚੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕਰ ਦਿੱਤਾ ਗਿਆ।

By Rajeev Sharma

Leave a Reply

Your email address will not be published. Required fields are marked *