ਝੋਟਾ ਨੂੰ ‘ਕੌਮੀ ਸ਼ਹੀਦ’ ਐਲਾਨਣ ਦਾ ਫੈਸਲਾ ਸਨਮਾਨਯੋਗ- ਗਰੇਵਾਲ

ਗੁਰਪ੍ਰੀਤ ਸਿੰਘ :- ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੋ ਕੌਮੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਕੌਮ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਭਾਈ ਪਰਮਿੰਦਰ ਸਿੰਘ ਝੋਟਾ ਨੂੰ ‘ਕੌਮ ਦਾ ਸ਼ਹੀਦ’ ਕਹਿ ਕੇ ਸਨਮਾਨ ਦੇਣ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਫੈਡਰੇਸ਼ਨ ਪ੍ਰਧਾਨ ਨੇ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਕੀਤਾ। ਉਨ੍ਹਾਂ ਨੂੰ ਕੌਮ ਦਾ ਸ਼ਹੀਦ ਕਹਿ ਕੇ ਸਨਮਾਨ ਦੇਣਾ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਹੈ। ਗਰੇਵਾਲ ਅਨੁਸਾਰ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰਾਖੀ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਈ ਝੋਟਾ ਦੇ ਸੰਘਰਸ਼ ਨੂੰ ਸਨਮਾਨ ਦੇਣਾ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਵਾਲਾ ਕਦਮ ਹੈ। ਫੈਡਰੇਸ਼ਨ ਪ੍ਰਧਾਨ ਗਰੇਵਾਲ ਨੇ ਆਸ ਪ੍ਰਗਟਾਈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਅਜਿਹੇ ਯਤਨ ਹੋਰ ਮਜ਼ਬੂਤ ਹੋਣਗੇ।

By Gurpreet Singh

Leave a Reply

Your email address will not be published. Required fields are marked *