ਨਵੀਂ ਦਿੱਲੀ – ਅੱਜ ਰੇਖਾ ਗੁਪਤਾ ਸਮੇਤ 6 ਮੰਤਰੀ ਚੁੱਕਣਗੇ ਸਹੁੰ!

ਨੈਸ਼ਨਲ ਟਾਈਮਜ਼ ਬਿਊਰੋ :- ਰੇਖਾ ਗੁਪਤਾ ਅੱਜ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦੀ ਤਾਜਪੋਸ਼ੀ ਅੱਜ ਰਾਮਲੀਲਾ ਮੈਦਾਨ ਵਿੱਚ ਹੋਵੇਗੀ। 50 ਸਾਲਾ ਰੇਖਾ ਗੁਪਤਾ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਹੋਣਗੇ। ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਕਈ ਨਾਮ ਸਨ ਪਰ ਪਾਰਟੀ ਨੇ ਅੰਤ ਵਿੱਚ ਰੇਖਾ ਗੁਪਤਾ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੁੱਧਵਾਰ ਨੂੰ, ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਰੇਖਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ। ਇਸ ਦੌਰਾਨ 6 ਮੰਤਰੀ ਵੀ ਸਹੁੰ ਚੁੱਕਣਗੇ।

ਰਾਮਲੀਲਾ ਮੈਦਾਨ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 25000 ਪੁਲਿਸ ਬਲ ਤਾਇਨਾਤ

ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਦੀ ਤਾਜਪੋਸ਼ੀ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਵੇਗੀ। ਇਸ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 25 ਹਜ਼ਾਰ ਤੋਂ ਵੱਧ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਅਰਧ ਸੈਨਿਕ ਬਲਾਂ ਦੀਆਂ 15 ਤੋਂ ਵੱਧ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

By Rajeev Sharma

Leave a Reply

Your email address will not be published. Required fields are marked *