ਦਿੱਲੀ ਹਾਈ ਕੋਰਟ ਵੱਲੋਂ ਇੰਜਨੀਅਰ ਰਾਸ਼ਿਦ ਦੀ ਪਟੀਸ਼ਨ ’ਤੇ NIA ਨੂੰ ਨੋਟਿਸ!

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਤੋਂ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ ’ਤੇ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਨੋਟਿਸ ਜਾਰੀ ਕੀਤਾ ਹੈ। ਰਾਸ਼ਿਦ ਨੇ ਚੱਲ ਰਹੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਹਾਈ ਕੋਰਟ ਨੇ NIA ਨੂੰ ਇਹ ਵੀ ਕਿਹਾ ਹੈ ਕਿ ਜੇ ਪਟੀਸ਼ਨ ’ਤੇ ਕੋਈ ਇਤਰਾਜ਼ ਹੈ ਤਾਂ ਉਹ ਹਲਫ਼ਨਾਮਾ ਦਾਇਰ ਕਰੇ। ਜ਼ਿਕਰਯੋਗ ਹੈ ਕਿ ਹਿਰਾਸਤੀ ਪੈਰੋਲ ਲਈ ਉਸ ਦੀ ਪਹਿਲੀ ਪਟੀਸ਼ਨ ਨੂੰ ਵਿਸ਼ੇਸ਼ NIA ਅਦਾਲਤ ਨੇ ਰੱਦ ਕਰ ਦਿੱਤਾ ਸੀ।ਜਸਟਿਸ ਪ੍ਰਤਿਬਾ ਐੱਮ ਸਿੰਘ ਅਤੇ ਰਜਨੀਸ਼ ਕੁਮਾਰ ਗੁਪਤਾ ਦੇ ਡਿਵੀਜ਼ਨ ਬੈਂਚ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ। ਮਾਮਲਾ ਸੁਣਵਾਈ ਲਈ 18 ਮਾਰਚ ਨੂੰ ਸੂਚੀਬੱਧ ਕੀਤਾ ਗਿਆ ਹੈ।

ਸੀਨੀਅਰ ਵਕੀਲ ਐੱਨ ਹਰੀਹਰਨ ਸੰਸਦ ਮੈਂਬਰ ਅਬਦੁਲ ਰਸ਼ੀਦ ਸ਼ੇਖ ਵੱਲੋਂ ਪੇਸ਼ ਹੋਏ ਅਤੇ ਦਲੀਲ ਦਿੱਤੀ ਕਿ ਉਹ ਚੱਲ ਰਹੇ ਸੰਸਦ ਸੈਸ਼ਨਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗ ਰਹੇ ਹਨ। ਇਸ ਤੋਂ ਪਹਿਲਾਂ ਫਰਵਰੀ 2025 ਵਿੱਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਰਾਸ਼ਿਦ ਨੂੰ ਦੋ ਦਿਨਾਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ।ਐਨਆਈਏ ਦੇ ਵਿਸ਼ੇਸ ਸਰਕਾਰੀ ਵਕੀਲ ਨੇ ਅਦਾਲਤ ਨੂੰ ਨੋਟਿਸ ਜਾਰੀ ਕਰਨ ਅਤੇ ਜਵਾਬ ਦਾਇਰ ਕਰਨ ਲਈ ਕੁਝ ਸਮਾਂ ਦੇਣ ਦੀ ਅਪੀਲ ਕੀਤੀ। ਬੈਂਚ ਨੇ ਦਲੀਲਾਂ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਜੇ ਸੈਸ਼ਨ ਖਤਮ ਹੋ ਜਾਂਦਾ ਹੈ ਤਾਂ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਕੀ ਫਾਇਦਾ।

By Rajeev Sharma

Leave a Reply

Your email address will not be published. Required fields are marked *