ਦਿੱਲੀ:- ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਦਿੱਲੀ, ਲੋਕ ਘਰਾਂ ਤੋਂ ਨਿਕਲੇ ਬਾਹਰ

ਤਿੰਨ ਦੇਸ਼ਾਂ ਅਤੇ ਬੰਗਾਲ ਦੀ ਖਾੜੀ ਵਿੱਚ ਭੂਚਾਲ ਦੇ ਝਟਕੇ, ਵਿਗਿਆਨੀਆਂ ਨੇ ਦਿੱਤੀ ਸੁਚੇਤ ਰਹਿਣ ਦੀ ਸਲਾਹ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ-ਐਨਸੀਆਰ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 5.36 ਵਜੇ ਆਇਆ ਤੇ ਲੋਕ ਡਰ ਕਾਰਨ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ। ਭਾਰਤ ਸਰਕਾਰ ਦੇ ਭੂਚਾਲ ਵਿਗਿਆਨ ਮੰਤਰਾਲੇ ਦੇ ਅਧੀਨ ਭੂਚਾਲ ਰਿਕਾਰਡ ਕਰਨ ਵਾਲੀ ਸੰਸਥਾ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਇਸਦੀ ਤੀਬਰਤਾ 4.0 ਮਾਪੀ ਗਈ ਹੈ।

ਲੋਕ ਘਰਾਂ ਵਿਚੋਂ ਬਾਹਰ ਆਏ

ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਘਰਾਂ ‘ਚੋਂ ਭਾਂਡੇ ਡਿੱਗਣ ਲੱਗੇ ਅਤੇ ਘਰਾਂ ‘ਚ ਜ਼ਬਰਦਸਤ ਕੰਬਣੀ ਛਿੜ ਗਈ। ਦਿੱਲੀ ਦੀ ਕਾਰਜਕਾਰੀ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਭੂਚਾਲ ਤੋਂ ਬਾਅਦ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

By Rajeev Sharma

Leave a Reply

Your email address will not be published. Required fields are marked *