ਜ਼ੀਰਕਪੁਰ, 05 ਅਪ੍ਰੈਲ (ਗੁਰਪ੍ਰੀਤ ਸਿੰਘ): ਦਿੱਲੀ ਵਰਲਡ ਪਬਲਿਕ ਸਕੂਲ, ਜ਼ੀਰਕਪੁਰ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਮਾਪਿਆਂ ਲਈ ਇੱਕ ਵਿਸ਼ੇਸ਼ ਓਰੀਐਂਟੇਸ਼ਨ ਸੈਮੀਨਾਰ ਦਾ ਆਯੋਜਨ ਕੀਤਾ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਤੇ ਸਰਵਪੱਖੀ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਾਉਣਾ ਸੀ। ਇਸ ਮੌਕੇ ਸਕੂਲ ਪ੍ਰਸ਼ਾਸਨ ਨੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਦੀ ਪ੍ਰਿੰਸੀਪਲ ਡਾ. ਮਨੀਸ਼ਾ ਸਾਹਨੀ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਬੱਚੇ ਕੋਈ ਚੀਜ਼ ਨਹੀਂ ਜੋ ਘੜੇ ਜਾਣ, ਬਲਕਿ ਉਹ ਵਿਅਕਤੀ ਹਨ ਜਿਨ੍ਹਾਂ ਨੂੰ ਖੁੱਲਣ ਦੀ ਲੋੜ ਹੁੰਦੀ ਹੈ। ਇਨ੍ਹਾਂ ਲਫ਼ਜ਼ਾਂ ਨੂੰ ਦੁਹਰਾਉਂਦੇ ਹੋਏ ਸਕੂਲ ਦੇ ਸਹਿਯੋਗੀ ਸਿੱਖਿਆ ਮਾਡਲ ਬਾਰੇ ਦੱਸਿਆ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿਚ ਸ਼ਮੂਲੀਅਤ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹੇ ਸੰਚਾਰ, ਆਪਸੀ ਭਰੋਸੇ ਅਤੇ ਸਾਂਝੇ ਉਦੇਸ਼ ਦੀ ਨੀਤੀ ‘ਤੇ ਕੰਮ ਕਰਦਾ ਹੈ। ਉਨ੍ਹਾਂ ਮਾਪਿਆਂ ਨੂੰ ਪੂਰਨ ਸਹਿਯੋਗ ਨਾਲ ਬੱਚਿਆਂ ਦੀ ਸਾਰਥਿਕ ਤਾਲੀਮ ਵਿਚ ਭਾਗੀਦਾਰੀ ਦੀ ਅਪੀਲ ਕੀਤੀ। ਸਕੂਲ ਦੇ ਮੈਂਟਰ ਅਤੇ ਮਾਹਿਰ ਸਿੱਖਿਆ ਸ਼ਾਸਤਰੀ ਡਾ. ਰਾਜੇਸ਼ ਹੱਸੀਜਾ ਨੇ ਸਕੂਲ ਦੇ ਮੁੱਖ ਮੁੱਲ, ਅਕਾਦਮਿਕ ਢਾਂਚੇ ਅਤੇ ਕੋ-ਕਰੀਕੁਲਰ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਇਹ ਸਾਰੇ ਤੱਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਹਨ।

ਡਾ. ਅਤੁਲ ਨਿਸ਼ਚਲ ਨੇ ਪ੍ਰੋਗਰਾਮ ਦੇ ਅੰਤ ਵਿਚ ਬੱਚੇ ਦੀ ਪਰਵਰਿਸ਼ ਸਾਰੇ ਸਮਾਜ ਦੀ ਮਿਲੀ-ਜੁਲੀ ਜ਼ਿੰਮੇਵਾਰੀ ਹੈ ਵਾਲੇ ਸੰਦੇਸ਼ ਨੂੰ ਦੁਹਰਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਵਿਚ ਅਧਿਆਪਕਾਂ ਅਤੇ ਮਾਪਿਆਂ ਦਾ ਤਾਲਮੇਲ ਬੱਚਿਆਂ ਦੀ ਸਫਲਤਾ ਲਈ ਜ਼ਰੂਰੀ ਹੈ।ਉਨ੍ਹਾਂ ਬੱਚੇ ਦੇ ਸਮੁੱਚੇ ਵਿਕਾਸ ਵਿਚ ਮਾਪਿਆਂ ਅਤੇ ਅਧਿਆਪਕਾਂ ਦੀ ਸਾਂਝੀ ਜ਼ਿੰਮੇਵਾਰੀ ਤੇ ਜ਼ੋਰ ਦਿੱਤਾ। ਪ੍ਰੋਗਰਾਮ ਦੌਰਾਨ ਮਾਪਿਆਂ ਨਾਲ ਹੋਈਆਂ ਗੱਲਬਾਤਾਂ ਅਤੇ ਵਿਚਾਰਵਾਂ ਚਰਚਾਵਾਂ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿਚ ਸਰਗਰਮ ਭਾਗੀਦਾਰ ਬਣਨ ਲਈ ਉਤਸ਼ਾਹਿਤ ਕੀਤਾ ਗਿਆ।