ਨੈਸ਼ਨਲ ਟਾਈਮਜ਼ ਬਿਊਰੋ :- ਭਾਜਪਾ ਕਲਚਰ ਐਂਡ ਸਪੋਰਟਸ ਸੈੱਲ ਪੰਜਾਬ ਦੇ ਪ੍ਰਧਾਨ ਹੋਬੀ ਧਾਲੀਵਾਲ ਨੇ ਅੱਜ ਇਥੇ ਕਿਹਾ ਕਿ ਦਿੱਲੀ ਵਿੱਚ ਲੋਕਤੰਤਰ ਦੀ ਜਿੱਤ ਹੋਈ ਹੈ ਜਿੱਥੇ ਲੋਕਾਂ ਨੇ ਝੂਠ, ਅਰਾਜਕਤਾ ਅਤੇ ਭਰਿਸ਼ਟਾਚਾਰ ਨੂੰ ਤਕੜੀ ਹਾਰ ਦਿੱਤੀ ਹੈ।
ਉਹ ਅੱਜ ਦੁੱਗਰੀ ਸਥਿਤ ਭਾਜਪਾ ਦਫ਼ਤਰ ਵਿੱਚ ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਸਬੰਧੀ ਜ਼ਿਲ੍ਹਾ ਆਗੂਆਂ ਨਾਲ ਖ਼ੁਸ਼ੀ ਸਾਂਝੀ ਕਰਨ ਪੁੱਜੇ ਸਨ। ਉਨ੍ਹਾਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਆਗੂਆਂ ਦਾ ਮੂੰਹ ਵੀ ਮਿੱਠਾ ਕਰਾਇਆ। ਹੌਬੀ ਧਾਲੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਦੀ ਪਾਰਟੀ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕੂੜ ਪ੍ਰਚਾਰ ਕਰ ਕੇ ਡਰ ਦਾ ਮਾਹੌਲ ਬਣਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਵਰਕਰਾਂ ਦੀ ਮਿਹਨਤ ਰੰਗ ਲਿਆਈ ਹੈ ਅਤੇ ਦਿਲ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਮੋਹਰ ਲਗਾਉਂਦਿਆਂ ਭਾਜਪਾ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।
