ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਇੰਦਰਜੀਤ ਸਿੰਘ ਬਾਸਰਕੇ ਨੇ ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵੈਸਾਖੀ ਦੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀਆਂ ਵੱਖ- ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਉਹਨਾਂ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ ਜੋ ਕਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ।
ਗ੍ਰਹਿ ਮੱਤਰੀ ਨੂੰ ਪੱਤਰ ਰਾਹੀਂ ਕੀਤੀ ਆਪਣੀ ਅਪੀਲ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਵੈਸਾਖੀ ਦਾ ਪੁਰਬ ਨਾ ਕੇਵਲ ਸਿੱਖਾਂ ਲਈ ਬਲਕਿ ਸਮੁੱਚੇ ਪੰਜਾਬੀਆਂ ਲਈ ਵਿਸ਼ੇਸ਼ ਇਤਿਹਾਸਕ ਮਹੱਤਵ ਰੱਖਦਾ ਹੈ ਇਸ ਲਈ ਇਸ ਵਿਸ਼ੇਸ਼ ਦਿਹਾੜੇ ਤੇ ਸਿੱਖ ਮਾਨਸਿਕਤਾ ਤੇ ਲਗਾਈ ਗਈ ਮਰ੍ਰਮ ਦਾ ਅਸਰ ਵੀ ਹਾਂ ਪੱਖੀ ਹੋਵੇਗਾ। ਉਹਨਾਂ ਕਿਹਾ ਕਿ BJP ਸਰਕਾਰ ਵੱਲੋਂ ਕੀਤਾ ਜਾਣ ਵਾਲਾ ਇਹ ਕਾਰਜ ਇਨਸਾਫ, ਮਾਨਵੀ ਅਧਿਕਾਰਾਂ ਪ੍ਰਤੀ ਪ੍ਰਤੀਬੱਧਤਾ ਅਤੇ ਸੁਹਿਰਦਤਾ ਵਜੋਂ ਵੇਖਿਆ ਜਾਵੇਗਾ।