ਸੰਘਣੀ ਧੁੰਦ ਕਾਰਨ ਸਕੂਲ ਵੈਨ ਅਤੇ ਐਲਟੋ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਦੋਸ਼ੀ ਮੌਕੇ ‘ਤੇ ਫਰਾਰ

ਨੈਸ਼ਨਲ ਟਾਈਮਜ਼ ਬਿਊਰੋ :– ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ, ਜਿਸ ਕਾਰਨ ਹਾਦਸੇ ਜ਼ਿਆਦਾ ਹੋ ਰਹੇ ਹਨ। ਧੁੰਦ ਕਾਰਨ ਲੋਕਾਂ ਦਾ ਆਮ ਜਨ-ਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹਾਦਸੇ ਹੋ ਰਹੇ ਹਨ। ਇਸ ਦੌਰਾਨ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਕਿ ਅਜਨਾਲਾ ‘ਚ ਸੰਘਣੀ ਧੁੰਦ ਕਾਰਨ ਤੜਕਸਾਰ ਇੱਕ ਸਕੂਲ ਬੱਸ ਆਲਟੋ ਕਾਰਨ ਨਾਲ ਟਕਰਾਈ। ਫਿਲਹਾਲ ਰਾਹਤ ਦੀ ਗੱਲ ਇਹ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਵਾਪਰਿਆ।

ਬਾਲ-ਬਾਲ ਬੱਚੀ ਜਾਨ

ਮੌਕੇ ਉੱਤੇ ਪਹੁੰਚੀ ਪੁਲਿਸ ਨੇ ਦੱਸਿਆ ਸੀ ਕਿ ਟੱਕਰ ਇੰਨੀ ਭਿਆਨਕ ਸੀ ਕਿ ਬਚਨਾ ਮੁਸ਼ਕਲ ਸੀ। ਆਲਟੋ ਚਾਲਕ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆ ਰਿਹਾ ਸੀ ਕਿ ਸਰਕਾਰੀ ਹਸਪਤਾਲ ਨੇੜੇ ਸਕੂਲ ਦੇ ਬੱਚਿਆਂ ਨਾਲ ਲੱਦੀ ਵੈਨ ਦੇ ਚਾਲਕ ਨੇ ਉਸ ਗੱਡੀ ਨੂੰ ਭਿਆਨਕ ਟੱਕਰ ਮਾਰੀ। ਜਿਸ ਕਾਰਨ ਉਹ ਅਤੇ ਉਸ ਦੇ ਬੱਚੇ ਵਾਲ ਵਾਲ ਬਚੇ।

ਸਕੂਲ ਵੈਨ ਦਾ ਡਰਾਈਵਰ ਮੌਕੇ ਤੇ ਫਰਾਰ

ਉਹਨਾਂ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਵੈਨ ਚਾਲਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧੁੰਦ ਦਾ ਫਾਇਦਾ ਚੁੱਕ ਕੇ ਫ਼ਰਾਰ ਹੋ ਗਿਆ। ਉਹਨਾਂ ਨੇ ਕਿਹਾ ਕਿ ਜਦ ਉਸ ਨੂੰ ਰੋਕਣ ਦੇ ਲਈ ਅੱਗੇ ਵਧੇ ਤਾਂ ਉਸ ਕੋਲੋਂ ਸ਼ਰਾਬ ਦੀ ਬਦਬੂ ਆ ਰਹੀ ਸੀ। ਉਹਨਾਂ ਨੇ ਇਹ ਵੀ ਕਿਹਾ ਕਿ ਸੰਘਣੀ ਧੁੰਦ ਹੋਣ ਕਰਕੇ ਰੋਜ ਐਕਸੀਡੈਂਟ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਹਨਾਂ ਨੇ ਸਰਕਾਰ ਕੋਲੋਂ ਮੰਗ ਕਰਦੇ ਆ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਸਕੂਲਾਂ ਵਿੱਚ ਛੁੱਟੀਆਂ ਕਰ ਦੇਣੀਆਂ ਚਾਹੀਦੀਆਂ ਹਨ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੇ ਦੋਵਾਂ ਹਾਦਸਾ ਗ੍ਰਸਤ ਗੱਡੀਆਂ ਨੂੰ ਥਾਣੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਪਾਏ ਗਏ ਵਿਅਕਤੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *