ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਤੋਂ ਕਨੇਡਾ ਪੜਨ ਗਈ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ੀਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਦੀ ਧੀ ਸੀ। ਦਵਿੰਦਰ ਸੈਣੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨੇੜਲਿਆਂ ਵਿੱਚੋਂ ਇੱਕ ਹਨ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ ਪੜ੍ਹਾਈ ਕਰਨ ਲਈ ਕਨੇਡਾ ਦੇ ਓਟਾਵਾ ਖ਼ੇਤਰ ਗਈ ਸੀ। ਉਸ ਵਲੋਂ ਦੋ ਸਾਲ ਦੇ ਕੋਰਸ ਵਿੱਚ ਦਾਖਲਾ ਲਿਆ ਗਿਆ ਸੀ ਜਿਸਦਾ ਆਖ਼ਰੀ ਪ੍ਰੀਖਿਆ ਉਸਨੇ 18 ਅਪਰੈਲ ਨੂੰ ਦਿੱਤਾ ਸੀ। ਹੁਣ ਕੁਛ ਦਿਨ ਤੋਂ ਉਹ ਨੌਕਰੀ ਤੇ ਜਾਣ ਲੱਗੀ ਸੀ। 22 ਤਰੀਕ ਨੂੰ ਉਹ ਘਰ ਤੋਂ ਆਪਣੀ ਨੌਕਰੀ ਗਈ ਸੀ ਪਰ ਵਾਪਸ ਨਹੀਂ ਆਈ। ਉਸਦੀ 25 ਤਰੀਕ ਨੂੰ ਆਈਲੈਟਸ ਦੀ ਪਰੀਖਿਆ ਸੀ ਜਿਸ ਲਈ ਅੱਜ ਸਵੇਰ ਤੋਂ ਉਸਦੇ ਨਾਲ ਪੇਪਰ ਦੇਣ ਜਾਣ ਵਾਲੀ ਸਹੇਲੀ ਵਲੋਂ ਵਾਰ ਵਾਰ ਫੋਨ ਕੀਤੇ ਗਏ ਪਰ ਫੋਨ ਸਵਿੱਚ ਆਫ਼ ਸੀ। ਉਹ ਪ੍ਰੀਖਿਆ ਦੇਣ ਮਗਰੋਂ ਜਦ ਵੰਸ਼ਿਕਾ ਦੇ ਘਰ ਆ ਕੇ ਦੇਖੀਆ ਤਾਂ ਪਤਾ ਲੱਗਿਆ ਕਿ ਉਹ 25 ਤਰੀਕ ਨੂੰ ਨੌਕਰੀ ਗਈ ਸੀ ਪਰ ਵਾਪਸ ਨਹੀਂ ਆਈ। ਉਸਨੇ ਭਾਰਤ ਵਿਚ ਰਹਿੰਦੇ ਉਸਦੇ ਪਰਿਵਾਰ ਅਤੇ ਉਥੇ ਰਹਿੰਦੇ ਹੋਰਨਾਂ ਦੋਸਤਾਂ ਨੂੰ ਜਾਣਕਾਰੀ ਦੇ ਕੇ ਆਪਣੇ ਪੱਧਰ ਤੇ ਉਸਦੀ ਭਾਲ ਸ਼ੁਰੁ ਕੀਤੀ। ਮ੍ਰਿਤਕਾ ਦੇ ਦੋਸਤਾਂ ਅਤੇ ਹੋਰਨਾਂ ਸਨੇਹੀਆਂ ਨੇ ਉਥੋਂ ਦੇ ਮੈਂਬਰ ਪਾਰਲੀਮੈਂਟ ਨਾਲ ਵੀ ਸੰਪਰਕ ਕੀਤਾ ਜਿਸਨੇ ਉਸਦੀ ਭਾਲ ਲਈ ਵੱਖ ਵੱਖ ਥਾਵਾਂ ਤੇ ਮੇਲ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਜ ਉਸਦੀ ਲਾਸ਼ ਸਮੁੰਦਰ ਦੇ ਕੰਢੇ ਬੀਚ ਤੋਂ ਮਿਲੀ ਹੈ। ਵਾਂਸ਼ਿਕਾ ਦੀ ਮੌਤ ਖ਼ਬਰ ਸੁਣ ਕੇ ਉਸਦੇ ਪਰਿਵਾਰ ਵਿੱਚ ਸ਼ੋਗ ਦੀ ਲਹਿਰ ਦੌੜ ਗਈ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ 22 ਤਰੀਕ ਨੂੰ ਉਸਦੀ ਆਪਣੀ ਧੀ ਨਾਲ ਫੋਨ ਤੇ ਗੱਲ ਹੋਈ ਸੀ ਪਰ ਤਿੰਨ ਦਿਨ ਤੋਂ ਗੱਲ ਨਹੀਂ ਹੋਈ ਉਨ੍ਹਾਂ ਨੂੰ ਲੱਗਿਆ ਕਿ ਉਹ ਆਪਣੇ ਪੇਪਰ ਦੀ ਤਿਆਰੀ ਵਿਚ ਵਿਅਸਤ ਹੈ। ਉਨ੍ਹਾਂ ਨੇ ਸ਼ੱਕ ਪ੍ਰਗਟਾਇਆ ਕਿ ਉਸਦਾ ਕਤਲ ਹੋਇਆ ਹੈ ਜਿਸਦੀ ਜਾਂਚ ਹੋਣੀ ਚਾਹੀਦੀ ਹੈ।
ਕੈਨੇਡਾ ‘ਚ ਡੇਰਾਬੱਸੀ ਦੀ ਲੜਕੀ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ, ਕਤਲ ਦੀ ਅਸੰਕਾ
