ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ 11 ਵਜੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਡੇਰਾ ਮੁਖੀ ਚੋਪਰ ਰਾਹੀਂ ਪਹਿਲਾਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਵਿਚ ਬੈਠੇ ਕੇ ਨਾਭਾ ਜੇਲ੍ਹ ਲਈ ਰਵਾਨਾ ਹੋਏ। ਡੇਰਾ ਮੁਖੀ ਦੀ ਆਮਦ ਤੋਂ ਪਹਿਲਾਂ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ।
ਇਸ ਤੋਂ ਇਲਾਵਾ ਪੁਲਸ ਵੱਲੋਂ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀਇਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਡੇਰੇ ਦਾ ਉਦਘਾਟਨ ਵੀ ਕਰਨਗੇ। ਯਾਦ ਰਹੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
