ਅੰਮ੍ਰਿਤਸਰ (ਨੈਸ਼ਨਲ ਟਾਈਮਜ਼)- ਰੂਹਾਨੀਅਤ ਦੇ ਪਵਿੱਤਰ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਅੱਜ ਸਵੇਰੇ ਇੱਕ ਦੁਖਦਾਈ ਹਾਦਸਾ ਵਾਪਰਿਆ। ਸਵੇਰੇ ਕਰੀਬ 9 ਵਜੇ ਦੇ ਸਮੇਂ, ਇੱਕ ਸ਼ਰਧਾਲੂ ਜੋ ਦੁੱਖ ਭੰਜਨੀ ਬੇਰੀ ਦੇ ਹੇਠ ਸਰੋਵਰ ਵਿੱਚ ਇਸ਼ਨਾਨ ਕਰਕੇ ਬਾਹਰ ਨਿਕਲ ਰਿਹਾ ਸੀ, ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਹ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਪਿਆ।
ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਰਧਾਲੂ ਨੂੰ ਨੇੜੇ ਸਥਿਤ ਸ਼੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ, ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਜਾਂਚ ਤੋਂ ਬਾਅਦ ਸ਼ਰਧਾਲੂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਉਸ ਦੀ ਜੇਬ ਵਿੱਚੋਂ ਮਿਲੀ ਇੱਕ ਪਰਚੀ ਦੇ ਆਧਾਰ ‘ਤੇ ਧਰਮਜੀਤ ਸਿੰਘ, ਵਾਸੀ ਫਰੀਦਕੋਟ ਵਜੋਂ ਹੋਈ ਹੈ।
ਇਹ ਘਟਨਾ ਸੁਣ ਕੇ ਸੰਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਸੇਵਾਦਾਰਾਂ ਦੀ ਤੁਰੰਤ ਸਹਾਇਤਾ ਦੇ ਬਾਵਜੂਦ ਸ਼ਰਧਾਲੂ ਨੂੰ ਬਚਾਇਆ ਨਾ ਜਾ ਸਕਿਆ। ਇਸ ਹਾਦਸੇ ਨੇ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਵੀ ਮਾਮਲੇ ਦੀ ਜਾਣਕਾਰੀ ਲਈ ਜਾ ਰਹੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
