‘AAP’ ਵੱਲੋਂ ਪੰਜਾਬ ਕੇਸਰੀ ‘ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ: ਡਾ. ਅਮਰ ਸਿੰਘ

ਜਲੰਧਰ : ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ‘ਪੰਜਾਬ ਕੇਸਰੀ’ ਦੇ ਲੁਧਿਆਣਾ ਅਤੇ ਜਲੰਧਰ ਸਥਿਤ ਦਫ਼ਤਰਾਂ ‘ਤੇ ਕੀਤੀ ਗਈ GST ਰੇਡ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਕਾਰਵਾਈ ਦੀ ਚੌਤਰਫਾ ਨਿਖੇਧੀ ਹੋ ਰਹੀ ਹੈ ਅਤੇ ਇਸ ਨੂੰ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਇਸ ਰੇਡ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਮੀਡੀਆ ਨੂੰ ਸਿੱਧੇ ਤੌਰ ‘ਤੇ ਡਰਾਉਣ-ਧਮਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਪੱਸ਼ਟ ਤੌਰ ‘ਤੇ ਪ੍ਰੈੱਸ ਦੀ ਆਜ਼ਾਦੀ ‘ਤੇ ਇੱਕ ਸਿੱਧਾ ਹਮਲਾ ਹੈ।

ਇਹ ਰੇਡਾਂ ਲੁਧਿਆਣਾ ਅਤੇ ਜਲੰਧਰ ਦੇ ਦਫ਼ਤਰਾਂ ਵਿੱਚ ਕੀਤੀਆਂ ਗਈਆਂ ਹਨ। ਡਾ. ਅਮਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਵਿੱਚ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਦੱਸਿਆ ਅਤੇ ਮੀਡੀਆ ਦੇ ਹੱਕਾਂ ਦੀ ਰਾਖੀ ਦੀ ਗੱਲ ਕਹੀ।
 

By Gurpreet Singh

Leave a Reply

Your email address will not be published. Required fields are marked *