DMC ਚੌਕੀ ਇੰਚਾਰਜ ASI ਸਵਰਨ ਸਿੰਘ ਦੀ ਹੋਈ ਮੌਤ!

ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੁਲਸ ਕਮਿਸ਼ਨਰੇਟ ਤੋਂ ਇਕ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆਈ ਹੈ। ਡੀ.ਐੱਮ.ਸੀ. (DMC) ਪੁਲਸ ਚੌਕੀ ਦੇ ਇੰਚਾਰਜ ASI ਸਵਰਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਵਰਨ ਸਿੰਘ ਨੇ ਦੇਰ ਰਾਤ ਹਸਪਤਾਲ ਵਿਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪੁਲਸ ਮਹਿਕਮੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਮੁਤਾਬਕ, ਏ.ਐੱਸ.ਆਈ. ਸਵਰਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਤਬੀਅਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਨੂੰ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMC) ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ ਅਤੇ ਦੇਰ ਰਾਤ ਉਨ੍ਹਾਂ ਨੇ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਵੇਰ ਤੋਂ ਹੀ ਪੁਲਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਮੁਲਾਜ਼ਮ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ।

By Gurpreet Singh

Leave a Reply

Your email address will not be published. Required fields are marked *