ਲਾਲੜੂ ’ਚ ਮਨਾਇਆ ਗਿਆ ਡਾ. ਅੰਬੇਡਕਰ ਜੀ ਦਾ 134ਵਾਂ ਜਨਮ ਦਿਨ, ਵਿਧਾਇਕ ਰੰਧਾਵਾ ਨੇ ਦਿੱਤੀ ਸ਼ਰਧਾਂਜਲੀ

ਲਾਲੜੂ, 14 ਅਪ੍ਰੈਲ (ਗੁਰਪ੍ਰੀਤ ਸਿੰਘ): ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਨਮ ਜੰਤੀ ਮੌਕੇ ਲਾਲੜੂ ਅਤੇ ਹੰਡੇਸਰਾ ਪਿੰਡ, ਰਜਾਪੁਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਹ ਸਮਾਗਮ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਅਤੇ ਪਿੰਡ ਖੇਤਰਾਂ ਵਿੱਚ ਆਯੋਜਿਤ ਕੀਤੇ ਗਏ।


ਵਿਧਾਇਕ ਨੇ ਕਿਹਾ ਕਿ ਬਾਬਾ ਸਾਹਿਬ ਨੇ ਜਿੱਥੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦਾ ਜੀਵਨ ਪੱਧਰ ਸੁਧਾਰਨ ਲਈ ਕੰਮ ਕੀਤਾ, ਉੱਥੇ ਹੀ ਸੰਵਿਧਾਨ ਦੀ ਰਚਨਾ ਕਰਦਿਆਂ ਸਭ ਨੂੰ ਬਰਾਬਰ ਦੇ ਹੱਕ ਵੀ ਦਿਵਾਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਭਾਰਤ ਦੇ ਗ਼ਰੀਬ ਨਾਗਰਿਕਾਂ ਨੂੰ ਵੋਟਾਂ ਦਾ ਬਰਾਬਰ ਦਾ ਹੱਕ ਲੈ ਕੇ ਦਿੱਤਾ ਅਤੇ ਮਜ਼ਦੂਰਾਂ ਕਿਸਾਨਾਂ ਨੂੰ ਜ਼ਮੀਨ ਦੀ ਮਾਲਕੀ ਲਈ ਹੱਕ ਦਿਵਾਉਣ ਲਈ ਸੰਘਰਸ਼ ਕੀਤਾ। ਉਹ ਜੀਵਨ ਭਰ ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਰਹੇ। ਉਹ ਇਕ ਵਰਗ ਦੇ ਨਹੀਂ ਬਲਕਿ ਸਮਾਜ ਦੇ ਸਾਰੇ ਵਰਗਾਂ ਦੇ ਹੱਕਾਂ ਦੀ ਤਰਜਮਾਨੀ ਕਰਨ ਵਾਲੇ ਨਿਧੜਕ ਆਗੂ ਸਨ ਅਤੇ ਦੂਰ-ਦ੍ਰਿਸ਼ਟੀ ਦੇ ਮਾਲਕ ਸਨ। ਉਹ ਭਾਰਤ ਦੇ ਸੰਵਿਧਾਨ ਦੇ ਰਚਣਹਾਰੇ ਅਤੇ ਦਲਿਤਾਂ ਲਈ ਮਾਰਗ ਦਰਸ਼ਕ ਸਾਬਤ ਹੋਏ। ਉਹ ਆਪਣੀ ਬੌਧਿਕ ਸਮਰੱਥਾ ਸਦਕਾ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ।


ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡਾ ਬੀ ਆਰ ਅੰਬੇਡਕਰ ਜੀ ਦੀ ਫੋਟੋ ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ,ਕੌਂਸਲਰ,ਪਾਰਟੀ ਦੇ ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚ ,ਟੀਮ ਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *