ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਵਿੱਚ ਹੋਣ ਵਾਲੇ ਫ਼ਿਲਮ ਫੇਅਰ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਡਾ. ਪੰਡਿਤਰਾਓ ਧਰੇਨਵਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਰਾਹੀਂ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਪੰਜਾਬੀ ਗਾਇਕ ਹਨੀ ਸਿੰਘ ਨੂੰ ਇਸ ਸਮਾਗਮ ਵਿੱਚ ਸ਼ਰਾਬ, ਨਸ਼ੇ, ਅਸ਼ਲੀਲਤਾ ਅਤੇ ਬਦਮਾਸ਼ੀ ਵਾਲੇ ਗੀਤ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਡਾ. ਧਰੇਨਬਰ ਨੇ ਆਪਣੇ ਨੋਟਿਸ ਵਿੱਚ ਲਿਖਿਆ ਹੈ ਕਿ ਹਨੀ ਸਿੰਘ ਪਹਿਲਾਂ ਵੀ ਆਪਣੇ ਗੀਤਾਂ ਰਾਹੀਂ ਨੌਜਵਾਨਾਂ ਵਿੱਚ ਨਸ਼ੇ ਅਤੇ ਅਸ਼ਲੀਲਤਾ ਨੂੰ ਪ੍ਰਮੋਟ ਕਰ ਚੁੱਕੇ ਹਨ। ਉਨ੍ਹਾਂ ਨੇ ਦਲੀਲ ਦਿੱਤੀ ਕਿ ਇਸ ਤਰ੍ਹਾਂ ਦੇ ਗੀਤਾਂ ਨਾਲ ਨੌਜਵਾਨ ਪੀੜ੍ਹੀ ਗਲਤ ਰਾਹ ‘ਤੇ ਜਾਂਦੀ ਹੈ ਅਤੇ ਸਮਾਜ ‘ਚ ਬੁਰੇ ਅਸਰ ਪੈਂਦੇ ਹਨ।ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਟੇਟ ਵੁਮੈਨ ਕਮਿਸ਼ਨ ਵੱਲੋਂ ਵੀ ਹਨੀ ਸਿੰਘ ਨੂੰ ਪਹਿਲਾਂ ਹੀ ਔਰਤਾਂ ਖਿਲਾਫ਼ ਅਪਮਾਨਜਨਕ ਸ਼ਬਦਾਵਲੀ ਦੇ ਇਸਤੇਮਾਲ ‘ਤੇ ਨੋਟਿਸ ਕੀਤਾ ਗਿਆ ਸੀ। ਇਸ ਲਈ, ਜੇ ਉਹਨਾਂ ਨੂੰ ਅਜਿਹੇ ਗੀਤ ਗਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਇਹ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੋਵੇਗੀ ਬਲਕਿ ਸਮਾਜ ਲਈ ਵੀ ਘਾਤਕ ਸਾਬਤ ਹੋਵਗਾ ਹੈ।ਡਾ. ਧਰੇਨਬਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 23 ਅਗਸਤ 2025 ਨੂੰ ਮੋਹਾਲੀ ਵਿੱਚ ਹੋਣ ਵਾਲੇ ਇਸ ਸਮਾਗਮ ਵਿੱਚ ਅਸ਼ਲੀਲ ਤੇ ਨਸ਼ੇ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ ਤਾਂ ਇਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

