ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਕੱਲ੍ਹ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਕਿਸਤਾਨ ਵੱਲੋਂ ਵੱਡੀ ਮਾਤਰਾ ਵਿੱਚ ਡ੍ਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਸੈਨਾ ਦੇ ਆਂਟੀਡ੍ਰੋਨ ਸਿਸਟਮ ਨੇ ਹਵਾ ਵਿੱਚ ਹੀ ਨਿਸ਼ਟੋ ਨਬੂਤ ਕਰ ਦਿੱਤਾ। ਪਾਕਿਸਤਾਨ ਦੇ ਇਸ ਜਿੰਮਦਾਰ ਹਮਲੇ ਤੋਂ ਬਾਅਦ ਅੰਮ੍ਰਿਤਸਰ ਵਿੱਚ ਲੋਕਾਂ ਵਿੱਚ ਥੋੜਾ ਬਹੁਤ ਸਹਿਮ ਦਾ ਮਾਹੌਲ ਬਣ ਗਿਆ ਹੈ।
ਪਾਕਿਸਤਾਨ ਵੱਲੋਂ ਇਹ ਹਮਲੇ ਸਮੇਂ-ਸਮੇਂ ‘ਤੇ ਕੀਤੇ ਗਏ ਅਤੇ ਕਿਸੇ ਵੀ ਨੁਕਸਾਨ ਤੋਂ ਬਚਣ ਲਈ ਭਾਰਤੀ ਫੌਜ ਨੇ ਤੁਰੰਤ ਐਕਸ਼ਨ ਲਿਆ ਅਤੇ ਸਾਰੇ ਹਮਲਿਆਂ ਨੂੰ ਫੇਲ ਕਰ ਦਿੱਤਾ।
