ਨਸ਼ੇ ਦੀ ਮਾਰ: ਜਲੰਧਰ ਦੇ ਪਿੰਡ ਹੁਸੈਨਪੁਰ ’ਚ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਨੈਸ਼ਨਲ ਟਾਈਮਜ਼ ਬਿਉਰੋ :- ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਹੁਸੈਨਪੁਰ ਵਿੱਚ ਨਸ਼ੇ ਦੀ ਓਵਰਡੋਜ਼ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਰੰਗ-ਰੋਗਨ ਦਾ ਕੰਮ ਕਰਨ ਵਾਲੇ ਇੱਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਦੇ ਨਜ਼ਦੀਕ ਮੱਕੀ ਦੇ ਖੇਤਾਂ ਵਿੱਚੋਂ ਬਰਾਮਦ ਹੋਈ ਹੈ।

ਮ੍ਰਿਤਕ ਦੀ ਪਛਾਣ ਮੰਗਾ ਪੁੱਤਰ ਦੇਸ ਰਾਜ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. (ਕਰਤਾਰਪੁਰ ਸਬ-ਡਿਵੀਜ਼ਨ) ਨਰਿੰਦਰ ਸਿੰਘ ਔਜਲਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਪਿੰਡ ਦੇ ਪੰਚ ਅਤੇ ਬਸਪਾ ਆਗੂ ਰਸ਼ਪਾਲ ਚੰਦ ਪਾਲੀ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਫਿਲਹਾਲ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰ ਦੇ ਕੁਝ ਮੈਂਬਰ ਰਾਜ ਤੋਂ ਬਾਹਰ ਗਏ ਹੋਏ ਹਨ, ਜਿਨ੍ਹਾਂ ਦੇ ਆਉਣ ਤੋਂ ਬਾਅਦ ਹੀ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *