ਨੈਸ਼ਨਲ ਟਾਈਮਜ਼ ਬਿਊਰੋ :- ਸੂਬੇ ਭਰ ਦੀ ਤਰ੍ਹਾਂ ਹੁਸ਼ਿਆਰਪੁਰ ‘ਚ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਨਵ ਨਿਰਵਚਿਤ ਸੰਸਦ ਮੈਂਬਰ ਭਾਈ ਅਮ੍ਰਿਤਪਾਲ ਸਿੰਘ ‘ਤੇ ਲਾਈ ਗਈ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਨੂੰ ਰੱਦ ਕਰਵਾਉਣ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਫਿਸ ‘ਤੇ ਮੰਗ ਪੱਤਰ ਸੌਂਪਿਆ ਗਿਆ।ਹੁਸ਼ਿਆਰਪੁਰ ਵਿਖੇ ਡੀਸੀ ਆਸਿਕਾ ਜੈਨ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੀ ਥਾਂ ਉਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀ ਨੂੰ ਇਹ ਮੰਗ ਪੱਤਰ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਆਗੂਆਂ ਨੇ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਨੂੰ ਬਿਨਾਂ ਕਿਸੇ ਵਜ੍ਹਾ ਦੇ ਐਨਐਸਏ ਤਹਿਤ ਜੇਲ੍ਹ ਵਿਚ ਰੱਖਿਆ ਗਿਆ ਹੈ, ਜਦਕਿ ਉਹ ਲੋਕ ਸਭਾ ਚੋਣਾਂ ‘ਚ ਚਾਰ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕਰ ਚੁੱਕੇ ਹਨ।
ਹੁਸ਼ਿਆਰਪੁਰ ਵਿਖੇ ਡੀਸੀ ਆਸਿਕਾ ਜੈਨ ਦੀ ਗੈਰਹਾਜ਼ਰੀ ਵਿੱਚ ਉਨ੍ਹਾਂ ਦੀ ਥਾਂ ਉਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀ ਨੂੰ ਇਹ ਮੰਗ ਪੱਤਰ ਦਿੱਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਆਗੂਆਂ ਨੇ ਕਿਹਾ ਕਿ ਭਾਈ ਅਮ੍ਰਿਤਪਾਲ ਸਿੰਘ ਨੂੰ ਬਿਨਾਂ ਕਿਸੇ ਵਜ੍ਹਾ ਦੇ ਐਨਐਸਏ ਤਹਿਤ ਜੇਲ੍ਹ ਵਿਚ ਰੱਖਿਆ ਗਿਆ ਹੈ, ਜਦਕਿ ਉਹ ਲੋਕ ਸਭਾ ਚੋਣਾਂ ‘ਚ ਚਾਰ ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕਰ ਚੁੱਕੇ ਹਨ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ DC ਨੂੰ ਸੌਂਪਿਆ ਮੰਗ ਪੱਤਰ, ਭਾਈ ਅਮ੍ਰਿਤਪਾਲ ‘ਤੇ ਲਾਈ NSA ਰੱਦ ਕਰਨ ਦੀ ਮੰਗ
