ਚੀਨ ‘ਚ ਸਵੇਰੇ-ਸਵੇਰੇ ਕੰਬੀ ਧਰਤੀ: 4.4 ਤੀਬਰਤਾ ਦਾ ਆਇਆ ਭੂਚਾਲ, ਦਹਿਸ਼ਤ ਮਾਰੇ ਘਰਾਂ ‘ਚੋਂ ਬਾਹਰ ਭੱਜੇ ਲੋਕ

ਗੁਰਪ੍ਰੀਤ ਸਿੰਘ :- ਚੀਨ ਵਿੱਚ ਵੀਰਵਾਰ 5 ਨਵੰਬਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂ-ਚਾਲ ਵਿਗਿਆਨ ਕੇਂਦਰ (NCS) ਅਨੁਸਾਰ ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਭਾਰਤੀ ਸਮੇਂ ਅਨੁਸਾਰ ਭੂਚਾਲ ਦੇ ਇਹ ਝਟਕੇ ਸਵੇਰੇ 6:19 ਵਜੇ ਆਏ। ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਸੁਰੱਖਿਅਤ ਥਾਵਾਂ ਵੱਲ ਭੱਜ ਗਏ।

ਰਾਸ਼ਟਰੀ ਭੂ-ਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ 32.592 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 94.291 ਡਿਗਰੀ ਪੂਰਬੀ ਰੇਖਾਂਸ਼ ‘ਤੇ ਸਥਿਤ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ ਹੈ।

ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ

ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *