ਨੈਸ਼ਨਲ ਟਾਈਮਜ਼ ਬਿਊਰੋ :- ਐਤਵਾਰ-ਸੋਮਵਾਰ ਅੱਧੀ ਰਾਤ ਨੂੰ ਅਫਗਾਨਿਸਤਾਨ ਦੇ ਦੱਖਣ-ਪੂਰਬੀ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.0 ਮਾਪੀ ਗਈ। ਭੂਚਾਲ ਇੰਨਾ ਤੇਜ਼ ਸੀ ਕਿ ਇਸਦੇ ਝਟਕੇ ਭਾਰਤ ਦੇ ਕਈ ਹਿੱਸਿਆਂ, ਖਾਸ ਕਰਕੇ ਦਿੱਲੀ-ਐਨਸੀਆਰ ਤੱਕ ਮਹਿਸੂਸ ਕੀਤੇ ਗਏ।

ਇਸ ਤੋਂ ਇਲਾਵਾ, ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਅਫਗਾਨ ਨੰਗਰਹਾਰ ਜਨਤਕ ਸਿਹਤ ਵਿਭਾਗ ਦੇ ਬੁਲਾਰੇ ਨਕੀਬੁੱਲਾ ਰਹੀਮੀ ਨੇ ਰਾਇਟਰਜ਼ ਨੂੰ ਦੱਸਿਆ ਕਿ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਬਹੁਤ ਮੌਤਾਂ ਹੋ ਗਈਆਂ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
