ਸੀਨੀਅਰ ਅਕਾਲੀ ਆਗੂ ਦੇ ਘਰ ED ਦੀ ਰੇਡ

ਗੁਰਪ੍ਰੀਤ ਸਿੰਘ :- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਇਕ ਟੀਮ ਖਰੜ ਦੇ ਇਕ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਪਹੁੰਚੀ। ਖੇੜਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਖਰੜ ਦਾ ਹਲਕਾ ਇੰਚਾਰਜ ਲਾਇਆ ਗਿਆ ਸੀ। ਈਡੀ ਦੀ ਰੇਡ ਮੌਕੇ ਪੰਜਾਬ ਪੁਲਿਸ ਅਤੇ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਹਨ।

ਸੂਤਰਾਂ ਦੀ ਜਾਣਕਾਰੀ ਅਨੁਸਾਰ ਕਿਸੇ ਪੁਰਾਣੇ ਮਾਮਲੇ ਵਿੱਚ ਈਡੀ ਦੀ ਟੀਮ ਨੇ ਅਕਾਲੀ ਆਗੂ ਦੇ ਘਰ ਦਸਤਕ ਦਿੱਤੀ ਹੈ। ਇਹ ਮਾਮਲਾ ਕਥਿਤ ਸੈਲਰ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਈਡੀ ਕੋਲ ਟਰਾਇਲ ਚੱਲ ਰਿਹਾ ਸੀ।

ਦੱਸ ਦਈਏ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਭਾਜਪਾ ਨਾਲ ਸਿਆਸੀ ਗੱਠਜੋੜ ਕੀਤਾ ਹੈ। ਈਡੀ ਦੀ ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *