ਬਿਕਰਮ ਮਜੀਠੀਆ ਖ਼ਿਲਾਫ਼ 736.96 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਕਰੇ ED: ਵਿਜੀਲੈਂਸ ਬਿਊਰੋ ਨੇ ਲਿਖਿਆ ਪੱਤਰ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਵਿਜੀਲੈਂਸ ਬਿਊਰੋ ਨੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਪੱਤਰ ਲਿਖ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 736.96 ਕਰੋੜ ਰੁਪਏ ਦੀ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਮਜੀਠੀਆ ਮੁੱਖ ਸਾਜ਼ਿਸ਼ਕਰਤਾ ਅਤੇ ਲਾਭਪਾਤਰੀ ਸਨ। ਬਿਊਰੋ ਮੁਤਾਬਕ ਕਥਿਤ ਗੈਰ-ਕਾਨੂੰਨੀ ਨਸ਼ਾ ਤਸਕਰੀ ਰਾਹੀਂ ਕਮਾਈ ਗਈ ਰਕਮ ਨੂੰ ਪਰਿਵਾਰਕ ਮੈਂਬਰਾਂ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਜਾਣਕਾਰਾਂ ਦੇ ਨਾਲ-ਨਾਲ ਕਾਰਪੋਰੇਟ ਨੈੱਟਵਰਕ ਰਾਹੀਂ ਨਿਵੇਸ਼ ਅਤੇ ਟਿਕਾਣੇ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।

ਵਿਜੀਲੈਂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕਥਿਤ ਤੌਰ ’ਤੇ ਕਈ ਸ਼ੈੱਲ ਕੰਪਨੀਆਂ ਬਣਾਈਆਂ ਗਈਆਂ ਸਨ, ਜਿਨ੍ਹਾਂ ਦੀ ਵਰਤੋਂ ਪੈਸੇ ਦੇ ਲੈਣ-ਦੇਣ ਅਤੇ ਉਸ ਨੂੰ ਵੱਖ-ਵੱਖ ਖਾਤਿਆਂ ਵਿੱਚ ਐਡਜਸਟ ਕਰਨ ਲਈ ਕੀਤੀ ਗਈ। ਇਸ ਤੋਂ ਇਲਾਵਾ, ਵਿਦੇਸ਼ੀ ਕੰਪਨੀਆਂ ਰਾਹੀਂ ਸਾਈਪ੍ਰਸ ਅਤੇ ਸਿੰਗਾਪੁਰ ਵਿੱਚ ਵੀ ਪੈਸਾ ਭੇਜੇ ਜਾਣ ਦੇ ਦੋਸ਼ ਲਗਾਏ ਗਏ ਹਨ।

ਬਿਊਰੋ ਅਨੁਸਾਰ, ਕਥਿਤ ਤੌਰ ’ਤੇ ਇਸ ਪੈਸੇ ਦੀ ਵਰਤੋਂ ਜਾਇਦਾਦਾਂ, ਜਹਾਜ਼ਾਂ ਅਤੇ ਹੋਰ ਸੰਪਤੀਆਂ ਦੀ ਖਰੀਦ ਲਈ ਵੀ ਕੀਤੀ ਗਈ। ਹੁਣ ਵਿਜੀਲੈਂਸ ਬਿਊਰੋ ਨੇ ED ਨੂੰ ਇਸ ਪੂਰੇ ਵਿੱਤੀ ਨੈੱਟਵਰਕ ਅਤੇ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਇਹ ਸਾਰੇ ਦਾਅਵੇ ਵਿਜੀਲੈਂਸ ਬਿਊਰੋ ਵੱਲੋਂ ਲਗਾਏ ਗਏ ਦੋਸ਼ ਹਨ ਅਤੇ ਇਨ੍ਹਾਂ ਦੀ ਸੁਤੰਤਰ ਜਾਂਚ ਤੇ ਕਾਨੂੰਨੀ ਪੁਸ਼ਟੀ ਹੋਣੀ ਬਾਕੀ ਹੈ।

By Gurpreet Singh

Leave a Reply

Your email address will not be published. Required fields are marked *