ਪੰਜਾਬ ਦੇ ਸਕੂਲਾਂ ”ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਪੈ ਰਹੇ ਮੀਂਹ ਅਤੇ ਹੜ੍ਹਾਂ ਵਿਚਾਲੇ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 9 ਸਤੰਬਰ ਨੂੰ ਪੰਜਾਬ ਵਿਚ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ।ਉਥੇ ਹੀ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਸਟਾਫ਼ ਸਕੂਲਾਂ ਵਿਚ ਮੌਜੂਦ ਰਹੇਗਾ। 

PunjabKesari

ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਉਥੇ ਹੀ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

ਭਲਕੇ ਯਾਨੀ ਕਿ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐੱਸ. ਐੱਮ. ਸੀ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲ੍ਹਣਗੇ।

By Gurpreet Singh

Leave a Reply

Your email address will not be published. Required fields are marked *