ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ….

ਨਵੀਂ ਦਿੱਲੀ, ਰਾਜੀਵ ਸ਼ਰਮਾ :- ਚੋਣ ਕਮਿਸ਼ਨ ਨੇ ਬੁੱਧਵਾਰ ਨੂੰ 10 ਰਾਜਾਂ ਦੀਆਂ 37 ਰਾਜ ਸਭਾ ਸੀਟਾਂ ਲਈ ਦੋ ਸਾਲਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਟਾਂ ਲਈ ਵੋਟਾਂ 16 ਮਾਰਚ ਨੂੰ ਪੈਣਗੀਆਂ ਅਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ 10 ਰਾਜਾਂ ਤੋਂ ਚੁਣੇ ਗਏ 37 ਮੈਂਬਰਾਂ ਦਾ ਕਾਰਜਕਾਲ ਅਪ੍ਰੈਲ ‘ਚ ਖਤਮ ਹੋਣ ਜਾ ਰਿਹਾ ਹੈ, ਜਿਸ ਕਾਰਨ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਚੋਣਾਂ ਲਈ 26 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 5 ਮਾਰਚ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਇਨ੍ਹਾਂ ਦੀ ਜਾਂਚ 6 ਮਾਰਚ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 9 ਮਾਰਚ ਤੈਅ ਕੀਤੀ ਗਈ ਹੈ। ਇਨ੍ਹਾਂ ਸੀਟਾਂ ਲਈ ਵੋਟਿੰਗ 16 ਮਾਰਚ ਨੂੰ ਕਰਵਾਈ ਜਾਵੇਗੀ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਕਮਿਸ਼ਨ ਅਨੁਸਾਰ ਇਹ ਸਾਰੀ ਚੋਣ ਪ੍ਰਕਿਰਿਆ 20 ਮਾਰਚ ਤੱਕ ਮੁਕੰਮਲ ਕਰ ਲਈ ਜਾਵੇਗੀ। ਜਿਨ੍ਹਾਂ 10 ਸੂਬਿਆਂ ‘ਚ ਇਹ ਚੋਣਾਂ ਹੋਣੀਆਂ ਹਨ, ਉਨ੍ਹਾਂ ‘ਚ ਹਰਿਆਣਾ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਤਾਮਿਲਨਾਡੂ, ਛੱਤੀਸਗੜ੍ਹ, ਪੱਛਮੀ ਬੰਗਾਲ, ਆਸਾਮ ਅਤੇ ਬਿਹਾਰ ਸ਼ਾਮਲ ਹਨ।

By Gurpreet Singh

Leave a Reply

Your email address will not be published. Required fields are marked *