ਗੁਰਪ੍ਰੀਤ ਸਿੰਘ :- ਜਲੰਧਰ ਵਿੱਚ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਐਪੀਜੈ ਅਤੇ ਡੀਪੀਐਸ ਸਮੇਤ ਕੁਝ ਹੋਰ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੁਨੇਹੇ ਵਿੱਚ ਸਕੂਲਾਂ ਲਈ 1:11 ਵਜੇ ਦਾ ਸਮਾਂ ਦਰਸਾਇਆ ਗਿਆ ਹੈ, ਜਦਕਿ ਪੰਜਾਬ ਵਿਧਾਨ ਸਭਾ ਲਈ 2:11 ਵਜੇ ਅਤੇ ਦਿੱਲੀ ਜਾਣ ਵਾਲੀ ਇੱਕ ਰੇਲਗੱਡੀ ਲਈ 9:11 ਵਜੇ ਦਾ ਜ਼ਿਕਰ ਕੀਤਾ ਗਿਆ ਹੈ। ਈ-ਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ ਅਤੇ ਕੁਝ ਵਿਵਾਦਤ ਗੱਲਾਂ ਵੀ ਲਿਖੀਆਂ ਗਈਆਂ ਹਨ। ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ ਹਨ। ਸਕੂਲਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਈ-ਮੇਲ ਭੇਜਣ ਵਾਲੇ ਦੀ ਪਹਿਚਾਣ ਲਈ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਧਮਕੀ, ਪ੍ਰਸ਼ਾਸਨ ਤੇ ਪੁਲਿਸ ਅਲਰਟ
