ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ। ਜਵਾਬੀ ਗੋਲੀਬਾਰੀ ਵਿੱਚ ਪੰਜ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਤਲ ਅਤੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਫਰਾਰ ਸੀ। 5 ਆਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ।

ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ ਉਤੇ ਪਿੰਡ ਝੱਲਲਈਵਾਲਾ ਦੇ ਨਜ਼ਦੀਕ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁੱਠਭੇੜ ਹੋ ਗਈ। ਇਸ ਦੌਰਾਨ ਜਦੋਂ ਮੁਲਜ਼ਮ ਨੂੰ ਰੋਕ ਕੇ ਪੁੱਛ ਕੇ ਸ਼ੁਰੂ ਕੀਤੀ ਗਈ ਤਾਂ ਉਸਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਗਨੀਮਤ ਕਿ ਪੁਲਿਸ ਦੇ ਕੋਈ ਵੀ ਗੋਲੀ ਨਹੀਂ ਲੱਗੀ। ਜਵਾਬੀ ਹਮਲੇ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਮੁਲਜ਼ਮ ਦੇ ਇੱਕ ਗੋਲੀ ਲੱਗ ਗਈ ਅਤੇ ਉਸ ਜ਼ਖਮੀ ਹੋ ਗਿਆ।

ਪੁਲਿਸ ਵੱਲੋਂ ਮੌਕੇ ਉਤੇ ਮੁਲਜ਼ਮ ਦਾ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਪਿਸਟਲ ਬਰਾਮਦ ਕਰ ਲਈ ਗਈ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤੇ ਇੱਕ ਨਾਮੀ ਗੈਂਗਸਟਰ ਸੀ ਜਿਸਦਾ ਨਾਮ ਬਲਵਿੰਦਰ ਸਿੰਘ ਉਰਫ ਬਿੱਲਾ ਸੀ ਜੋ ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਦਾ ਰਹਿਣ ਵਾਲਾ ਸੀ। ਉਸ ਉਪਰ ਪੰਜ ਤੋਂ ਛੇ ਮਾਮਲੇ ਦਰਜ ਸਨ ਜਿਨ੍ਹਾਂ ਵਿੱਚ ਕਤਲ ਅਤੇ ਇਰਾਦਾ ਕਤਲ ਸਮੇਤ ਪੁਲਿਸ ਉੱਤੇ ਫਾਇਰਿੰਗ ਕਰਨ ਦੇ ਨਾਲ ਨਾਲ ਹੋਰ ਕਈ ਮਾਮਲੇ ਦਰਜ ਸਨ। ਪੁਲਿਸ ਵੱਲੋਂ ਅੱਜ ਇਸ ਨੂੰ ਕਾਬੂ ਕਰ ਲਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *