ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਝਬਾਲ ਰੋਡ ਉੱਤੇ, ਫਤਾਹਪੁਰ ਸੈਂਟਰਲ ਜੇਲ੍ਹ ਤੋਂ ਕੁਝ ਦੂਰੀ ‘ਤੇ ਹੋਇਆ। ਪੁਲਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਸ ਦੀ ਗੋਲੀ ਲੱਗਣ ਕਾਰਨ ਗੋਪੀ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਪੁਲਿਸ ਹਿਰਾਸਤ ਵਿੱਚ ਹਨ।
ਗੁਰਪ੍ਰੀਤ ਉਰਫ ਗੋਪੀ ਦੇ ਲੱਤ ਚ ਗੋਲੀ ਲੱਗਣ ਦੀ ਖ਼ਬਰ ਹੈ, ਕੁਝ ਦੇਰ ਚ ਅੰਮ੍ਰਿਤਸਰ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪ੍ਰੈੱਸ ਵਾਰਤਾ ਕਰਨਗੇ।
