ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਵਿੱਚ ਧਮਾਕਾ ਹੋਇਆ ਹੈ, ਜਿਸ ਕਾਰਨ ਕਾਰ ‘ਚ ਅੱਗ ਲੱਗ ਗਈ। ਧਮਾਕੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਉਸ ਦੀ ਚਪੇਟ ‘ਚ 3-4 ਗੱਡੀਆਂ ਆ ਗਈਆਂ। ਧਮਾਕੇ ਵਿੱਚ ਦੋ ਤੋਂ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕਾ ਹੁੰਦੇ ਹੀ ਨੇੜਲੀਆਂ ਕਈ ਕਾਰਾਂ ਵਿੱਚ ਅੱਗ ਲੱਗ ਗਈ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਵਾਪਰੀ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਘਟਨਾ ਸਥਾਨ ‘ਤੇ ਪਹੁੰਚ ਗਈਆਂ ਹਨ। ਇਹ ਇੱਕ ਭੀੜ-ਭੜੱਕੇ ਵਾਲਾ ਇਲਾਕਾ ਹੈ, ਅਕਸਰ ਸ਼ਾਮ ਨੂੰ ਇੱਥੇ ਭੀੜ ਹੁੰਦੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਾਰ ਵਿੱਚ ਸੀਐਨਜੀ ਲੀਕ ਹੋਣ ਕਾਰਨ ਹੋਇਆ ਸੀ ਜਾਂ ਕਿਸੇ ਹੋਰ ਕਾਰਨ ਕਰਕੇ। ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
