ਪੰਜਾਬ ‘ਚ ਪੈਣ ਲੱਗੀ ਅੱਤ ਦੀ ਗਰਮੀ, ਤਾਪਮਾਨ ‘ਚ ਹੋ ਰਿਹਾ ਲਗਾਤਾਰ ਵਾਧਾ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਦਿਨ ਵੇਲੇ ਲੋਕਾਂ ਦਾ ਘਰਾਂ ‘ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਪਹਿਲਾਂ ਹੀ 40 ਡਿਗਰੀ ਤੋਂ ਤੱਕ ਪਹੁੰਚ ਚੁੱਕਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 26 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਮੁੱਖ ਕਾਰਨ ਪੱਛਮ ਅਤੇ ਦੱਖਣ-ਪੱਛਮ ਤੋਂ ਚੱਲਣ ਵਾਲੀਆਂ ਬਹੁਤ ਗਰਮ ਅਤੇ ਖੁਸ਼ਕ ਹਵਾਵਾਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਆਉਣ ਵਾਲੀਆਂ ਇਹ ਗਰਮ ਹਵਾਵਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਵੱਧ ਮਹਿਸੂਸ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਸੂਬੇ ‘ਚ ਹੀਟਵੇਵ ਵਰਗੀ ਸਥਿਤੀ ਬਣੀ ਹੋਈ ਹੈ।

ਹਾਲਾਂਕਿ, 22 ਤੋਂ 28 ਮਈ ਦੇ ਵਿਚਕਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਜ਼ਿਆਦਾਤਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਚੰਡੀਗੜ੍ਹ ਵਿੱਚ ਤਾਪਮਾਨ 42 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਸਿਰਫ ਦਿਨ ਹੀ ਨਹੀਂ, ਸਗੋਂ ਰਾਤਾਂ ਨੂੰ ਵੀ ਕੋਈ ਰਾਹਤ ਨਹੀਂ ਮਿਲੇਗੀ, ਕਿਉਂਕਿ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਨਾਲ ਲੋਕਾਂ ਨੂੰ ਚੌਵੀ ਘੰਟੇ ਗਰਮ ਹਵਾਵਾਂ ਅਤੇ ਹੁੰਮਸ ਵਾਲੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੁਪਹਿਰ ਵੇਲੇ ਤੇਜ਼ ਅਤੇ ਖੁਸ਼ਕ ਹਵਾਵਾਂ ਚੱਲਣਗੀਆਂ, ਜਿਸ ਨਾਲ ਹੀਟਵੇਵ ਦੀ ਸਥਿਤੀ ਹੋਰ ਵੀ ਖ਼ਤਰਨਾਕ ਹੋ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅਗਲੇ 3-4 ਦਿਨਾਂ ਦੌਰਾਨ ਤਾਪਮਾਨ ਵਧੇਗਾ। ਪੰਜਾਬ ਵਿੱਚ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਸੰਗਰੂਰ ਅਤੇ ਫਿਰ ਉੱਤਰ-ਪੱਛਮੀ ਪੰਜਾਬ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਇਸ ਵੇਲੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸੋਕੇ ਵਰਗੇ ਹਾਲਾਤ ਰਹਿਣਗੇ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਖੇਤਰ ਵਿੱਚ ਹੀਟਵੇਵ ਦੇ ਹਾਲਾਤ ਰਹਿਣਗੇ।”

By Gurpreet Singh

Leave a Reply

Your email address will not be published. Required fields are marked *