ਗੁਰਪ੍ਰੀਤ ਸਿੰਘ :- ਬਾਲੀਵੁੱਡ ਵਿੱਚ ਇੱਕ ਵਾਰ ਫਿਰ ਸੋਗ ਦੀ ਲਹਿਰ ਫੈਲ ਗਈ। ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਮਨੀਸ਼ ਮਲਹੋਤਰਾ ਦੀ ਮਾਂ ਗਰਿਮਾ ਮਲਹੋਤਰਾ ਦਾ ਬੀਤੇ ਦਿਨ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋਇਆ ਹੈ। ਇਹ ਖ਼ਬਰ ਸੁਣਦੇ ਹੀ ਵਰੁਣ ਧਵਨ, ਸਿਧਾਰਥ ਮਲਹੋਤਰਾ, ਕਿਆਰਾ ਅਡਵਾਨੀ ਅਤੇ ਮਲਾਇਕਾ ਅਰੋੜਾ ਸਮੇਤ ਕਈ ਬੀ-ਟਾਊਨ ਹਸਤੀਆਂ ਮਨੀਸ਼ ਮਲਹੋਤਰਾ ਦੇ ਘਰ ਸ਼ੋਕ ਪ੍ਰਗਟ ਕਰਨ ਲਈ ਪਹੁੰਚੇ।
ਜਾਣਕਾਰੀ ਮੁਤਾਬਕ ਮਨੀਸ਼ ਮਲਹੋਤਰਾ ਦੀ ਮਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ ਹੋਵੇਗਾ। ਉਨ੍ਹਾਂ ਦੀ ਮਾਂ ਦੇ ਦੇਹਾਂਤ ਤੋਂ ਬਾਅਦ ਬਹੁਤ ਸਾਰੇ ਸਿਤਾਰੇ ਉਨ੍ਹਾਂ ਦੇ ਘਰ ਆ ਰਹੇ ਹਨ।
