ਫਰੀਦਕੋਟ – ਸਪੀਕਰ ਕੁਲਤਾਰ ਸੰਧਵਾਂ ਨੇ ਕਿਸਾਨਾਂ ਨੂੰ ਖੇਤੀ ਤੇ ਆਰਥਿਕ ਮਜ਼ਬੂਤੀ ਲਈ ਅਪੀਲ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਵਿਖੇ ਲਗਾਏ ਗਏ ਕਿਸਾਨ ਮੇਲੇ ਵਿੱਚ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਅਤੇ ਕਿਸਾਨੀ ਦੀ ਮਜਬੂਤੀ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਜ਼ਰੂਰ ਅਪਣਾਉਣ ਤਾਂ ਜੋ ਉਹਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।

ਇਸ ਦੇ ਨਾਲ ਹੀ ਅਪੀਲ ਕੀਤੀ ਹਵਾ, ਮਿੱਟੀ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਪਰਾਲੇ ਕੀਤੇ ਜਾਣ ਤੇ ਪਰਾਲ਼ੀ ਆਦਿ ਨੂੰ ਅੱਗ ਨਾ ਲਗਾਈ ਜਾਵੇ। ਇਸ ਮੌਕੇ ਹਲਕੇ ਹਲਕੇ ਦੇ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਜੀ, ਯੂਨੀਵਰਸਿਟੀ ਦੇ ਉੱਪ-ਕੁਲਪਤੀ ਡਾਕਟਰ ਸਤਬੀਰ ਸਿੰਘ ਗੋਸਲ ਸਮੇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਕਿਸਾਨ ਵੀਰਾਂ ਨੇ ਸ਼ਮੂਲੀਅਤ ਕੀਤੀ।

By Gurpreet Singh

Leave a Reply

Your email address will not be published. Required fields are marked *