ਕਿਸਾਨ ਆਗੂਆਂ ਨੇ ਲਗਾਏ ਗੰਭੀਰ ਇਲਜ਼ਾਮ, ਮੋਰਚੇ ਵਿੱਚੋਂ ਗਾਇਬ ਹੋਇਆ ਕਰੋੜਾਂ ਦਾ ਸਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨ ਮੋਰਚਾ ਹਟਾਉਣ ਮਗਰੋਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਭਾਰਤੀ ਕਿਸਾਨ ਯੂਨੀਅਨ (ਡੱਕੌਂਦਾ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਦਾਅਵਾ ਕੀਤਾ ਹੈ ਕਿ 500 ਤੋਂ ਵੱਧ ਕਿਸਾਨਾਂ ਨੂੰ ਬਗੈਰ ਕਿਸੇ ਦੋਸ਼ ਦੇ ਹਿਰਾਸਤ ‘ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਸਾਰੇ ਕਿਸਾਨਾਂ ਦੀ ਬਿਨਾਂ ਕਿਸੇ ਸ਼ਰਤ ਰਿਹਾਈ ਦੀ ਮੰਗ ਕੀਤੀ।

ਕਿਸਾਨਾਂ ਦੇ ਟੈਂਟ ਤੇ ਸਮਾਨ ਗ਼ਾਇਬ ਹੋਣ ਦੇ ਦੋਸ਼

ਸੁਰਜੀਤ ਸਿੰਘ ਫੂਲ ਨੇ ਦੱਸਿਆ ਕਿ ਮੋਰਚੇ ਦੀ ਜਗ੍ਹਾ ਤੋਂ ਲੱਖਾਂ-ਕਰੋੜਾਂ ਰੁਪਏ ਦਾ ਸਮਾਨ ਗ਼ਾਇਬ ਹੋ ਗਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕਿਸਾਨਾਂ ਦੇ ਟੈਂਟ, ਲੰਗਰ ਅਤੇ ਹੋਰ ਸਾਮਾਨ ਕਿੱਥੇ ਗਿਆ? ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਨੂੰ ਵੀ ਗੈਰ-ਕਾਨੂੰਨੀ ਦੱਸਦਿਆਂ, ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਨੁਕਸਾਨ ਹੁੰਦਾ ਹੈ, ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

31 ਮਾਰਚ ਨੂੰ ਹੋਵੇਗਾ ਮੰਤਰੀਆਂ ਦੇ ਘਰਾਂ ਦਾ ਘਿਰਾਓ

ਕਿਸਾਨ ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਬੰਦੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ, ਤਾਂ 31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਮਸਲਾ ਹੁਣ ਹਾਈਕੋਰਟ ਤਕ ਪਹੁੰਚ ਗਿਆ ਹੈ, ਜਿੱਥੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਗਿਆ ਹੈ।

ਸਰਕਾਰ ਦੀ ਚੁੱਪੀ ਤੇ ਕਿਸਾਨਾਂ ਦੀ ਅਗਲੀ ਰਣਨੀਤੀ

ਇਸ ਗੰਭੀਰ ਮਾਮਲੇ ‘ਤੇ ਸਰਕਾਰ ਦੀ ਚੁੱਪੀ ਨਵੇਂ ਸਵਾਲ ਖੜ੍ਹ ਕਰ ਰਹੀ ਹੈ। ਕੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਹੋਵੇਗੀ ਜਾਂ ਇਹ ਟਕਰਾਅ ਹੋਰ ਵਧੇਗਾ? ਹੁਣ 31 ਮਾਰਚ ਦੀ ਰਣਨੀਤੀ ‘ਤੇ ਸਾਰੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

By Gurpreet Singh

Leave a Reply

Your email address will not be published. Required fields are marked *