ਕਿਸਾਨਾਂ ਦਾ ਵੱਡਾ ਐਕਸ਼ਨ! ਲਾਡੋਵਾਲ ਟੋਲ ਪਲਾਜ਼ਾ ਕੀਤਾ ਟੋਲ ਮੁਕਤ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੁਆਬਾ ਅਤੇ ਹੋਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਟੋਲ ਪਲਾਜ਼ਾ ਨੂੰ ਮੁਫਤ ਕਰ ਦਿੱਤਾ ਗਿਆ। ਇਹ ਪ੍ਰਦਰਸ਼ਨ ਸਸਰਾਲੀ ਕਲੋਨੀ ਦੇ ਨਾਲ ਲੱਗਦੇ ਸਤਲੁਜ ਬੰਨ ਨੂੰ ਪੱਕਾ ਕਰਨ ਅਤੇ ਰਾਹੋ ਰੋਡ ਦੀ ਖਸਤਾ ਹਾਲਤ ਸੜਕ ਨੂੰ ਦੁਬਾਰਾ ਬਣਾਉਣ ਦੀ ਮੰਗ ਨੂੰ ਲੈ ਕੇ ਕੀਤਾ ਗਿਆ।

ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਲੰਬੇ ਸਮੇਂ ਤੋਂ ਪ੍ਰਸ਼ਾਸਨ ਦੇ ਸਾਹਮਣੇ ਆਪਣੀਆਂ ਮੰਗਾਂ ਰੱਖ ਰਹੇ ਹਨ, ਪਰ ਹੁਣ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਸਰਾਲੀ ਕਲੋਨੀ ਦੇ ਨਾਲ ਲੱਗਦਾ ਸਤਲੁਜ ਬੰਨ ਕੱਚਾ ਹੋਣ ਕਾਰਨ ਹੜ੍ਹਾਂ ਦੇ ਸਮੇਂ ਖ਼ਤਰਾ ਬਣਿਆ ਰਹਿੰਦਾ ਹੈ, ਜਦਕਿ ਰਾਹੋ ਰੋਡ ਦੀ ਹਾਲਤ ਵੀ ਬਹੁਤ ਖ਼ਰਾਬ ਹੈ, ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਉਹਨਾਂ ਨੂੰ ਮਜ਼ਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਮੰਗਾਂ ਨੂੰ ਮੰਨ ਕੇ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰਨ ਤੌਰ ’ਤੇ ਮੁਫਤ ਕਰ ਦਿੱਤਾ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *