MSP ਗਾਰੰਟੀ ਲਈ ਕਿਸਾਨਾਂ ਦੀ ਅਖੀਰੀ ਲੜਾਈ! 105ਵੇਂ ਦਿਨ ਵੀ ਜਾਰੀ ਮਰਨ ਵਰਤ, 23 ਮਾਰਚ ਨੂੰ ਵੱਡਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ 105ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਦਾਤਾ ਸਿੰਘ ਵਾਲਾ ਖਨੌਰੀ ਕਿਸਾਨ ਮੋਰਚੇ ਉੱਪਰ ਜਾਰੀ ਰਿਹਾ। ਨਾੜਾ ਬੰਦ ਹੋਣ ਕਾਰਨ ਪਿੱਛਲੇ 4 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਡਰਿੱਪ ਰਾਹੀਂ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ ਬੰਦ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪ੍ਰਮਾਣਿਕ ਸਰੋਤਾਂ ਸਮੇਤ ਉਹ ਜਾਣਕਾਰੀ/ ਡਾਟਾ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਨੂੰ ਸੌਂਪੇ ਦਿੱਤਾ ਹੈ, ਜੋ ਕੇਂਦਰੀ ਮੰਤਰੀਆਂ ਨੇ 22 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਦੋਵਾਂ ਮੋਰਚਿਆਂ ਤੋਂ ਮੰਗਿਆ ਸੀ।

ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ ਅਤੇ ਬਿਨਾਂ ਕਿਸੇ ਦੇਰੀ ਦੇ MSP ਦਾ ਗਾਰੰਟੀ ਕਾਨੂੰਨ ਬਣਾਉਣ ਦਾ ਐਲਾਨ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 16 ਮਾਰਚ ਨੂੰ ਤਾਮਿਲਨਾਡੂ ਦੇ ਤਾਨਾਕਸ਼ੀ ਜ਼ਿਲ੍ਹੇ ਵਿੱਚ MSP ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਕਿਸਾਨ ਕਾਨਫਰੰਸ ਕੀਤੀ ਜਾ ਰਹੀ ਹੈ। 17 ਮਾਰਚ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਖੇਤੀ ਮਾਹਿਰਾਂ ਨਾਲ MSP ਗਰੰਟੀ ਕਾਨੂੰਨ ਦੇ ਮੁੱਦੇ ’ਤੇ ਸਾਂਝੀ ਕਾਨਫਰੰਸ ਕੀਤੀ ਜਾਵੇਗੀ ਅਤੇ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਮੋਰਚੇ ਉੱਪਰ ਪ੍ਰੋਗਰਾਮ ਕੀਤੇ ਜਾਣਗੇ।

By Gurpreet Singh

Leave a Reply

Your email address will not be published. Required fields are marked *