ਚੰਡੀਗੜ੍ਹ-ਮੋਹਾਲੀ ਬਾਰਡਰ ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

ਗੁਰਪ੍ਰੀਤ ਸਿੰਘ :- ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਲਗਾਇਆ ਗਿਆ ਸੱਤ ਦਿਨਾਂ ਦਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਹੈ। ਮੋਰਚੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਲਗਾਤਾਰ ਪਹੁੰਚ ਰਹੇ ਹਨ।

ਕਿਸਾਨਾਂ ਵੱਲੋਂ ਪਾਣੀ ਦੇ ਸੰਕਟ, ਖੇਤੀਬਾੜੀ ਨਾਲ ਸਬੰਧਤ ਮੰਗਾਂ, ਗੰਨੇ ਦੇ ਭਾਅ ਅਤੇ ਲੈਂਡ ਪੂਲਿੰਗ ਨੀਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 7 ਸਤੰਬਰ ਤੋਂ ਬਾਅਦ ਮੋਰਚੇ ਨੂੰ ਹੋਰ ਅੱਗੇ ਵਧਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਮੋਰਚਾ ਸਥਾਨ ’ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਅਤੇ ਸਰਕਾਰ ਪ੍ਰਤੀ ਰੋਸ ਵੀ ਜ਼ਾਹਰ ਕੀਤਾ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *