ਅੰਮ੍ਰਿਤਸਰ ‘ਚ ਮਾਨ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਸ, ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਕਿਸਾਨ ਮਜ਼ਦੂਰਾਂ ਨੇ ਚੁੱਕੀ ਅਵਾਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਕਾਰ ਦੀ ਨੀਤੀਆਂ ਖਿਲਾਫ਼ ਸਵਾਲ ਚੁੱਕਣ ਲਈ ਸੈਂਕੜੇ ਕਿਸਾਨ ਇਕੱਠੇ, ਰੋਸ ਪ੍ਰਦਰਸ਼ਨ ਦੀ ਤਿਆਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਸਿਆਸੀ ਪਾਰਾ ਚੜ੍ਹ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਐਲਾਨ ਦੇ ਤਹਿਤ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਸੈਂਕੜੇ ਕਿਸਾਨ ਅੰਮ੍ਰਿਤਸਰ ‘ਚ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਸਵਾਲ ਲੈ ਕੇ ਖੜੇ ਹੋ ਰਹੇ ਹਨ।

ਸੂਤਰਾਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੀ ਆਉਣ ਦੇ ਆਸਾਰ ਹਨ। ਕਿਸਾਨਾਂ ਨੇ ਪੂਰੇ ਤਿਆਰੀ ਨਾਲ ਸਰਕਾਰ ਨੂੰ ਸਵਾਲ ਪੁੱਛਣ ਦੀ ਠਾਣ ਲਈ ਹੈ ਫੇਰ ਪੈਂਡਿੰਗ ਮਸਲੇ ਹੋਣ ਜਾਂ ਵਿਵਸਥਾਵਾਂ ਦੀ ਨਾਕਾਮੀ, ਕਿਸਾਨ ਵਰਗ ਚੁੱਪ ਨਹੀਂ ਰਹੇਗਾ।

ਸਥਾਨਕ ਇਲਾਕਿਆਂ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਸ ਪ੍ਰਸ਼ਾਸਨ ਵੀ ਮੁਹੱਈਆ ਹਾਲਾਤਾਂ ‘ਤੇ ਨਜ਼ਰ ਰੱਖੇ ਹੋਏ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਆਉਣ ਵਾਲੀ ਟਕਰਾਅ ਦੀ ਇਹ ਝਲਕ ਪੰਜਾਬ ਦੀ ਰਾਜਨੀਤੀ ਵਿੱਚ ਇਕ ਨਵਾਂ ਰੁਖ ਲੈ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *