ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਣ ਸਮੇਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕਣਕ ਖਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕੈਸ਼ ਕਰੈਡਿਟ ਲਿਮਟ (ਸੀਸੀਐਲ) ਦੇ 28 ਹਜ਼ਾਰ ਕਰੋੜ ਰੁਪਏ ਮਿਲ ਚੁੱਕੇ ਹਨ।
ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਮੰਤਰੀ ਲਾਲ ਚੰਦ ਕਟਾਰੂਚੱਕ
