ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ ‘ਆਪ’ ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਤਬਾਹ ਕਰਨ ਦੀ ਕੋਸ਼ਿਸ਼: ਰਜਿੰਦਰ ਰਾ

ਜਲੰਧਰ/ਸ਼ਿਮਲਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਪੰਜਾਬ ਕੇਸਰੀ’ ਦੇ ਦਫ਼ਤਰਾਂ ‘ਤੇ ਕਰਵਾਈ ਗਈ ਜੀ.ਐਸ.ਟੀ. (GST) ਰੇਡ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਹਿਮਾਚਲ ਦੇ ਸੀਨੀਅਰ ਆਗੂ ਰਜਿੰਦਰ ਰਾਣਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਨੂੰ ਮੀਡੀਆ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਰਜਿੰਦਰ ਰਾਣਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਅਖ਼ਬਾਰ ਦੇ ਦਫ਼ਤਰ ਵਿੱਚ ਰੇਡ ਪਵਾ ਕੇ ਲੋਕਤੰਤਰ ਦੇ ਚੌਥੇ ਸਤੰਭ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਇਹ ਬੌਖਲਾਹਟ ਸਾਫ਼ ਦਰਸਾਉਂਦੀ ਹੈ ਕਿ ਉਨ੍ਹਾਂ ਨੂੰ ਮੀਡੀਆ ਵੱਲੋਂ ਦਿਖਾਈ ਜਾ ਰਹੀ ਸੱਚਾਈ ਤੋਂ ਖ਼ਤਰਾ ਮਹਿਸੂਸ ਹੋ ਰਿਹਾ ਹੈ।,

ਆਪਣੇ ਬਿਆਨ ਵਿੱਚ ਰਾਣਾ ਨੇ ਅਖ਼ਬਾਰ ਦੀ ਦਲੇਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਪੰਜਾਬ ਕੇਸਰੀ’ ਉਹ ਅਖ਼ਬਾਰ ਹੈ ਜੋ ਅੱਤਵਾਦ ਦੇ ਦੌਰ ਵਿੱਚ ਅੱਤਵਾਦੀਆਂ ਤੋਂ ਵੀ ਨਹੀਂ ਡਰਿਆ, ਤਾਂ ਫਿਰ ਉਹ ਆਮ ਆਦਮੀ ਪਾਰਟੀ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਭਲਾ ਕੀ ਡਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਹਥਕੰਡਿਆਂ ਨਾਲ ਪ੍ਰੈੱਸ ਦੀ ਆਜ਼ਾਦੀ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ।

By Gurpreet Singh

Leave a Reply

Your email address will not be published. Required fields are marked *