ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਮਾਰ ਦਿੱਤੀ ਛਾਲ, ਮਾਪਿਆਂ ਦੀ ਸੀ ਇਕਲੌਤਾ ਪੁੱਤਰ

ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਘਰੇਲੂ ਕਲੇਸ਼ ਨੂੰ ਲੈ ਕੇ ਪਤੀ ਨੇ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਨ ਸਤਨਾਮ ਸਿੰਘ (35) ਵਾਸੀ ਪਿੰਡ ਜਮੀਤਗੜ੍ਹ ਵਜੋਂ ਹੋਈ ਹੈ, ਜੋ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ।
 
ਉਧਰ ਪੁਲਸ ਥਾਣਾ ਬਡਾਲੀ ਆਲਾ ਸਿੰਘ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ, ਭਰਾ ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਮ੍ਰਿਤਕ ਦੇ ਦੋ ਬੱਚੇ ਇੱਕ ਲੜਕਾ ਅਤੇ ਲੜਕੀ ਹਨ। ਪੁਲਸ ਵੱਲੋਂ ਸਤਨਾਮ ਸਿੰਘ ਦੀ ਲਾਸ਼ ਸਰਹੰਦ ਭਾਖੜਾ ਨਹਿਰ ਨੇੜੇ ਗੰਡਾ ਖੇੜੀ ਤੋਂ ਬਰਾਮਦ ਕਰ ਲਈ ਗਈ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 

ਡੀਐੱਸਪੀ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਜੀਜੇ ਵੱਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਸ ਦੇ ਸਾਲੇ ਸਤਨਾਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਉਸ ਦਾ ਸਹੁਰਾ ਜਸਵੀਰ ਸਿੰਘ ਅਤੇ ਸਾਲਾ ਗੋਰਖਾ ਮਿਲ ਕੇ ਸਤਿਨਾਮ ਸਿੰਘ ਨੂੰ ਕਾਫੀ ਸਮੇਂ ਤੋਂ ਤੰਗ ਪਰੇਸ਼ਾਨ ਕਰਦੇ ਆ ਰਹੇ ਸਨ। ਸਤਨਾਮ ਸਿੰਘ ਆਪਣੇ ਮਾਪਿਆਂ ਦਾ ਇੱਕਲੋਤਾ ਪੁੱਤਰ ਹੋਣ ਕਾਰਨ ਜੋਇੰਟ ਫੈਮਲੀ ‘ਚ ਰਹਿੰਦਾ ਸੀ ਜਦੋਂ ਕਿ ਉਸ ਦੇ ਸਹੁਰਾ ਪਰਿਵਾਰ ਸਤਿਨਾਮ ਸਿੰਘ ਨੂੰ ਵੱਖਰੇ ਤੌਰ ‘ਤੇ ਰਹਿਣ ਲਈ ਜ਼ੋਰ ਪਾ ਰਹੇ ਸਨ। ਪਰ ਮਾਪਿਆਂ ਦੀ ਰੋਟੀ ਪਾਣੀ ਦਾ ਕੋਈ ਹੋਰ ਸਹਾਰਾ ਨਾ ਹੋਣ ਕਰ ਕੇ ਸਤਨਾਮ ਸਿੰਘ ਬੇਬਸ ਹੋ ਕੇ ਕਾਫੀ ਪਰੇਸ਼ਾਨ ਰਹਿਣ ਲੱਗ ਪਿਆ, ਜਿਸ ਨੂੰ ਉਕਤ ਵਿਅਕਤੀਆਂ ਵੱਲੋਂ ਧਮਕਾਇਆ ਜਾਂਦਾ ਰਿਹਾ। ਇਸ ਤੋਂ ਬਾਅਦ ਤੰਗ ਆ ਕੇ ਸਤਨਾਮ ਸਿੰਘ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਿਸ ਦੀ ਲਾਸ਼ ਨਹਿਰ ਚੋਂ ਬਰਾਮਦ ਹੋ ਗਈ ਹੈ।
 
ਭਿੰਦਰ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਸਹੁਰੇ ਜਸਵੀਰ ਸਿੰਘ ਅਤੇ ਸਾਲੇ ਗੋਰਖਾ ਮੁਕੱਦਮਾ ਦਰਜ ਕਰਕੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। 

By Gurpreet Singh

Leave a Reply

Your email address will not be published. Required fields are marked *