ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਪਾਕਿਸਤਾਨ ਵੱਲੋਂ 9 ਮਈ ਨੂੰ ਹੋਏ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਈ 50 ਸਾਲਾ ਸੁਖਵਿੰਦਰ ਕੌਰ ਦੀ ਮੌਤ ਅੱਧੀ ਰਾਤ ਦੇ ਕਰੀਬ ਡੀਐਮਸੀ ਹਸਪਤਾਲ ਵਿੱਚ ਹੋਈ। ਅੱਜ ਉਨ੍ਹਾਂ ਦੀ ਦੇਹ ਨੂੰ ਖਾਈ ਫੇਮ ਪਿੰਡ ਲਿਆਂਦਾ ਜਾਵੇਗਾ। ਪਰਿਵਾਰਕ ਮੈਂਬਰ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਔਰਤ ਦੀ ਮੌਤ ਤੋਂ ਬਾਅਦ ਪੂਰਾ ਪਿੰਡ ਸਦਮੇ ਵਿੱਚ ਹੈ।
ਜ਼ਿਕਰਯੋਗ ਹੈ ਕਿ ਭਾਰਤ-ਪਾਕਿਸਤਾਨ ਜੰਗ ਦੌਰਾਨ, 9 ਮਈ ਦੀ ਰਾਤ ਨੂੰ ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਡਰੋਨ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। ਤਿੰਨ ਮੈਂਬਰਾਂ ਵਿੱਚੋਂ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਮਹਿਲਾ ਦੀ ਪਹਿਚਾਣ ਸੁਖਵਿੰਦਰ ਕੌਰ ਵਜੋ ਹੋਈ ਹੈ, ਜੋ 50 ਸਾਲ ਦੇ ਸਨ। ਇਸ ਹਾਦਸੇ ਵਿੱਚ ਔਰਤ ਅਤੇ ਉਸਦਾ ਪਤੀ ਲਖਵਿੰਦਰ ਸਿੰਘ (55) ਬੁਰੀ ਤਰ੍ਹਾਂ ਝੁਲਸ ਗਏ ਸਨ। ਜਦੋਂ ਕਿ ਲਖਵਿੰਦਰ ਸਿੰਘ ਦਾ ਅਜੇ ਇਲਾਜ ਚੱਲ ਰਿਹਾ ਹੈ।