ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ `ਤੇ ਵਿੱਤੀ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਗੁਰਪ੍ਰੀਤ ਸਿੰਘ :- ਅੱਜ ਸੰਗਰੂਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਨੇ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕੀਤੀ ਜਿੱਥੇ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਮੁੱਦਾ ਐਸਆਈਆਰ ਦਾ ਚੁੱਕਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਭਾਜਪਾ ਐਸਆਈਆਰ ਰਾਹੀਂ ਵਿਰੋਧੀ ਪਾਰਟੀਆਂ ਦੀ ਵੋਟਾਂ ਕੱਟਣੀਆਂ ਚਾਹੁੰਦੀ ਹੈ ਤੇ ਇਸ ਦੇ ਨਾਲ ਹੀ ਵੋਟ ਚੋਰੀ ਕਰਕੇ ਦੇਸ਼ ਵਿੱਚ ਆਪਣੀ ਸੱਤਾ ਕਾਇਮ ਰੱਖਣਾ ਚਾਹੁੰਦੀ ਹੈ ਜੋ ਕਿ ਸਰਾਸਰ ਗਲਤ ਹੈ ਅਤੇ ਇਸ ਦਾ ਆਮ ਆਦਮੀ ਪਾਰਟੀ ਵੱਲੋਂ ਡਟਕੇ ਵਿਰੋਧ ਵੀ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਇਹ ਐਸਆਈਆਰ ਦੀ ਛਾਣਬੀਣ ਲਈ ਤੇ ਇਸ ਰਾਹੀਂ ਵੋਟਾਂ ਕੱਟਣ ਦੀ ਡਿਊਟੀ ਭਾਰਤ ਦੇ ਜੱਜਾਂ ਨੂੰ ਦਿੱਤੀ ਗਈ ਹੈ ਜਿੱਥੋਂ ਕਿ ਆਪ ਪਤਾ ਲੱਗਦਾ ਹੈ ਕਿ ਭਾਰਤ ਦਾ ਸੰਵਿਧਾਨ ਵੀ ਖ਼ਤਰੇ ਵਿੱਚ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕਾਂਗਰਸ ਦੀ ਪੰਜਾਬ ਰੈਲੀ ਉਤੇ ਆਪਣਾ ਜਵਾਬ ਦਿੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਇਹ ਰੈਲੀ ਕੱਢ ਰਹੀ ਹੈ ਤਾਂ ਉਹ ਪੰਜਾਬ ਦੀ ਜਨਤਾ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਆਪਾਂ ਨੇ ਦੇਖਿਆ ਹੈ ਕਿ ਜਦੋਂ ਵੀ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਦੇਖਣ ਨੂੰ ਮਿਲਦਾ ਹੈ ਕਿ ਗੈਂਗਸਟਰਵਾਦ ਭ੍ਰਿਸ਼ਟਾਚਾਰ ਇਹ ਸਭ ਕੁਰੀਤੀਆਂ ਵਧਦੀਆਂ ਹਨ ਸੋ ਪੰਜਾਬ ਦੇ ਲੋਕ ਭਲੀਭਾਂਤੀ ਕਾਂਗਰਸ ਦੀ ਨੀਤੀਆਂ ਨੂੰ ਜਾਣਦੇ ਹਨ।

ਉਨ੍ਹਾਂ ਨੇ ਉਲਟਾ ਵਾਰ ਕਰਦੇ ਹੋਏ ਇਹ ਵੀ ਕਿਹਾ ਕਿ ਕਾਂਗਰਸ ਦੇ ਖੁਦ ਨੇਤਾ ਵਿਰੋਧ ਕਰਦੇ ਹਨ ਕਿ ਕਾਂਗਰਸ ਦੀ ਸਰਕਾਰ ਬਣਨ ਉਤੇ ਸੀਐਮ ਨੂੰ 300 ਤੋਂ 500 ਕਰੋੜ ਰੁਪਏ ਹਾਈ ਕਮਾਨ ਨੂੰ ਦੇਣਾ ਪੈਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਦਿਨੀਂ ਨਵਜੋਤ ਕੌਰ ਸਿੱਧੂ ਦਾ ਰਾਜਾ ਵੜਿੰਗ ਉਤੇ ਬਿਆਨ ਉਪਰ ਚੁਟਕੀ ਲੈਂਦੇ ਹੋਏ ਕਿਹਾ ਕਿ ਰਾਜਾ ਵੜਿੰਗ ਖਿਲਾਫ਼ ਉਨ੍ਹਾਂ ਕੋਲ ਸਬੂਤ ਹਨ ਤਾਂ ਉਹ ਇਹ ਦੱਸਣਾ ਚਾਹੁੰਦੇ ਹਨ ਕਿ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਪੰਜਾਬ ਦੇ ਡੀਜੀਪੀ ਜਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਬੂਤ ਸੌਂਪਣ। ਉਨ੍ਹਾਂ ਉਤੇ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਉਨ੍ਹਾਂ ਨੇ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਾਰਤ ਪਾਕਿਸਤਾਨ ਯੁੱਧ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਇਹ ਲੜਾਈ ਰੁਕਵਾਈ ਹੈ ਤਾਂ ਇੱਥੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਅਮਰੀਕਾ ਦੇ ਰਾਸ਼ਟਰਪਤੀ ਸਾਹਮਣੇ ਗੋਡੇ ਟੇਕਦੇ ਹਨ ਅਤੇ ਜਿਸ ਤਰ੍ਹਾਂ ਅਮਰੀਕਾ ਚਾਹੁੰਦਾ ਹੈ ਉਸ ਤਰ੍ਹਾਂ ਹੀ ਉਹ ਕਰਦੇ ਹਨ।

ਹੁਣ ਅੱਗੇ ਦੇਖਣ ਨੂੰ ਮਿਲ ਰਿਹਾ ਹੈ ਕਿ ਕਿਸਾਨਾਂ ਦੀ ਵੱਡੀ ਮਾਰਕੀਟ ਜੋ ਕਿ ਭਾਰਤ ਦੀ ਹੈ ਉਸ ਵਿੱਚ ਅਮਰੀਕਾ ਆਪਣੇ ਪ੍ਰੋਡਕਟ ਵੇਚਣਾ ਚਾਹੁੰਦਾ ਹੈ ਤੇ ਉਸ ਨੂੰ ਇਹ ਮਾਰਕੀਟ ਸੌਂਪਣ ਦੀ ਗੱਲ ਕੀਤੀ ਜਾ ਰਹੀ ਹੈ ਜੋ ਕਿ ਮੰਦਭਾਗੀ ਗੱਲ ਹੈ ਅਤੇ ਇਸ ਤਰ੍ਹਾਂ ਦੀਆਂ ਡੀਲ ਭਾਰਤ ਨੂੰ ਨਹੀਂ ਕਰਨੀਆਂ ਚਾਹੀਦੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬਜਟ ਉਤੇ ਕਿਹਾ ਕਿ ਹੁਣ ਤੱਕ ਉਨ੍ਹਾਂ ਨੇ 4 ਬਜਟ ਪੇਸ਼ ਕਰ ਦਿੱਤੇ ਹਨ ਅਤੇ ਪੰਜਵਾਂ ਬਜਟ ਜਲਦੀ ਪੇਸ਼ ਹੋਵੇਗਾ ਜਿਸ ਵਿੱਚ ਜੋ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ।

ਉਹ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਪਰ ਜੇਕਰ ਫਿਰ ਵੀ ਕੋਈ ਇੱਕ ਦੋ ਗਰੰਟੀਆਂ ਰਹਿੰਦੀ ਹੈ ਤਾਂ ਉਸ ਨੂੰ ਵੀ ਇਸ ਬਜਟ ਦੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ। ਹਜ਼ਾਰ ਰੁਪਏ ਔਰਤਾਂ ਨੂੰ ਦੇਣ ਦੇ ਗਰੰਟੀ ਉਤੇ ਉਨ੍ਹਾਂ ਨੇ ਬੋਲਿਆ ਕਿ ਜੋ ਵੀ ਵਿਰੋਧੀ ਧਿਰ ਇਸ ਉਤੇ ਉਨ੍ਹਾਂ ਦਾ ਵਿਰੋਧ ਕਰਦਾ ਹੈ ਤਾਂ ਉਹ ਆਪਣੀ ਧਰਮ ਪਤਨੀ ਦੇ ਖਾਤੇ ਖੁਲ੍ਹਵਾ ਕੇ ਰੱਖਣ ਜਲਦੀ ਹੀ ਉਹ 1000 ਦੀ ਸ਼ਰਤ ਵੀ ਪੂਰੀ ਕਰ ਦਿੱਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *