ਕਪੂਰਥਲਾ ”ਚ ਪੁਰਾਣੀ ਸਬਜ਼ੀ ਮੰਡੀ ਵਿਖੇ ਯੂਨੀਫ਼ਾਰਮ ਦੀ ਦੁਕਾਨ ਨੂੰ ਲੱਗੀ ਅੱਗ

ਨੈਸ਼ਨਲ ਟਾਈਮਜ਼ ਬਿਊਰੋ :- ਕਪੂਰਥਲਾ ‘ਚ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਗਰ ਰਤਨ ਕੰਪਲੈਕਸ ਵਿਖੇ ਇਕ ਸਕੂਲ ਯੂਨੀਫ਼ਾਰਮ ਦੀ ਦੁਕਾਨ ਨੂੰ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਮਾਲਕ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਰਾਤ 8 ਵਜੇ ਦੇ ਕਰੀਬ ਆਪਣੀ ਦੁਕਾਨ ਬੰਦ ਕਰਕੇ ਘਰ ਗਿਆ ਸੀ ਤਾਂ ਉਸ ਨੂੰ ਮਾਰਕੀਟ ਵਿਚੋਂ ਫ਼ੋਨ ਆਇਆ ਕਿ ਉਸ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ। 
ਜਦੋਂ ਉਸ ਨੇ ਦੁਕਾਨ ‘ਤੇ ਆ ਕੇ ਵੇਖਿਆ ਤਾਂ ਦੁਕਾਨ ਨੂੰ ਅੱਗ ਲੱਗ ਚੁੱਕੀ ਸੀ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਹੈ। ਮੌਕੇ ‘ਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੈ। 

By Gurpreet Singh

Leave a Reply

Your email address will not be published. Required fields are marked *