ਗੁਰਪ੍ਰੀਤ ਸਿੰਘ :- ਮੱਧ ਕੋਲਕਾਤਾ ਦੇ ਮਿਰਜ਼ਾ ਗਾਲਿਬ ਸਟਰੀਟ ‘ਤੇ ਚੜ੍ਹਦੀ ਸਵੇਰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਬੁੱਧਵਾਰ ਨੂੰ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੌਰਾਨ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਹੋਟਲ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਅੱਗ ਨੂੰ ਬੁਝਾਉਣ ਲਈ ਪੰਜ ਫਾਇਰ ਟੈਂਡਰਾਂ ਨੂੰ ਕੰਮ ‘ਤੇ ਲਗਾਇਆ ਗਿਆ। ਪੁਲਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕਰਮਚਾਰੀ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਏ।
