ਫਿਰੌਤੀ ਦੀ ਕਾਲ ਤੋਂ ਬਾਅਦ ਗੁਰਦਾਸਪੁਰ ਵਿੱਚ ਇਮੀਗ੍ਰੇਸ਼ਨ ਸੈਂਟਰ ’ਤੇ ਫਾਇਰਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਦੀ 7 ਨੰਬਰ ਸਕੀਮ ਨੇੜੇ ਸਥਿਤ ਇੱਕ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਮੀਗ੍ਰੇਸ਼ਨ ਸੈਂਟਰ ਦੇ ਬਾਹਰੀ ਸ਼ੀਸ਼ਿਆਂ ’ਤੇ ਗੋਲੀਆਂ ਦੇ ਚਾਰ ਤੋਂ ਪੰਜ ਰਾਊਂਡ ਲੱਗਣ ਦੇ ਨਿਸ਼ਾਨ ਮਿਲੇ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਅਣਪਛਾਤੇ ਹਮਲਾਵਰਾਂ ਦੀ ਪਹਿਚਾਣ ਲਈ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਮੀਗ੍ਰੇਸ਼ਨ ਸੈਂਟਰ ਦੇ ਮਾਲਿਕ ਸੰਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਉਨ੍ਹਾਂ ਨੂੰ 20 ਲੱਖ ਰੁਪਏ ਫਿਰੌਤੀ ਦੀ ਕਾਲ ਆਈ ਸੀ। ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ ਹੋਇਆ ਸੀ। ਹੁਣ ਫਾਇਰਿੰਗ ਦੀ ਇਸ ਘਟਨਾ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ।

ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *