ਕੰਟਰੋਲ ਰੇਖਾ ‘ਤੇ ਪਾਕ ਵੱਲੋਂ ਗੋਲੀਬਾਰੀ, ਭਾਰਤ ਨੇ ਦਿੱਤਾ ਤਗੜਾ ਜਵਾਬ – ਬਾਂਦੀਪੋਰਾ ‘ਚ ਮੁਕਾਬਲਾ ਜਾਰੀ !

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ਦੇ ਕੁਝ ਹਿੱਸਿਆਂ ‘ਤੇ ਪਾਕਿਸਤਾਨੀ ਫੌਜ ਵੱਲੋਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਭਾਰਤੀ ਫੌਜ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ। ਇਸ ਮੁਕਾਬਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹਾਲਾਂਕਿ ਜਵਾਨਾਂ ਨੇ ਸਰਹੱਦ ‘ਤੇ ਪੁਜ਼ੀਸ਼ਨਾਂ ਲੈ ਲਈਆਂ ਹਨ ਅਤੇ ਪਾਕਿਸਤਾਨੀ ਫ਼ੌਜ ਦੀ ਹਰ ਹਰਕਤ ‘ਤੇ ਨਜ਼ਰ ਰੱਖ ਰਹੇ ਹਨ।

ਫ਼ੌਜੀ ਸੂਤਰਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਵੀਰਵਾਰ ਰਾਤ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਕੁਝ ਥਾਵਾਂ ‘ਤੇ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਦਾ ਪ੍ਰਭਾਵਸ਼ਾਲੀ ਜਵਾਬ ਦਿੱਤਾ।

ਉਨ੍ਹਾਂ ਕਿਹਾ ਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਵਧੇ ਤਣਾਅ ਦਰਮਿਆਨ ਹੋਈ ਹੈ। ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ‘ਚ 26 ਨਾਗਰਿਕ ਮਾਰੇ ਗਏ ਸਨ।

ਦੂਜੇ ਪਾਸੇ ਕਸ਼ਮੀਰ ਡਿਵੀਜ਼ਨ ਦੇ ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਫੌਜੀ ਅਧਿਕਾਰੀਆਂ ਨੇ ਇਸ ਸਬੰਧ ‘ਚ ਦੱਸਿਆ ਕਿ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਜ਼ਿਲ੍ਹੇ ਦੇ ਕੁਲਨਾਰ ਬਾਜੀਪੋਰਾ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਕਿਹਾ ਕਿ ਲੁਕੇ ਹੋਏ ਅੱਤਵਾਦੀਆਂ ਵਲੋਂ ਸੁਰੱਖਿਆ ਕਰਮਚਾਰੀਆਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ। ਇਸ ਮੁਕਾਬਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

By Rajeev Sharma

Leave a Reply

Your email address will not be published. Required fields are marked *