ਅੰਮ੍ਰਿਤਸਰ ਦੇ ਫੈਜਪੁਰਾ ’ਚ AAP ਕੌਂਸਲਰ ਕਾਜਲ ’ਤੇ ਫਾਈਰਿੰਗ; ਗੋਲੀਬਾਰੀ ’ਚ ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਫੈਜਪੁਰਾ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਕਾਜਲ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਹਮਲਾਵਰਾਂ ਦਾ ਨਿਸ਼ਾਨਾ ਕੌਂਸਲਰ ਕਾਜਲ ਦੇ ਪਤੀ ਇੰਦਰਜੀਤ ਬਾਬੀ ਨੂੰ ਬਣਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਫਾਇਰਿੰਗ ਕੀਤੀ ਗਈ। ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਪਰਿਵਾਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਕਾਜਲ ਅੰਮ੍ਰਿਤਸਰ ਦੇ ਵਾਰਡ ਨੰਬਰ 7 ਤੋਂ ਆਪ ਦੀ ਕੌਂਸਲਰ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਕੇ ਹਮਲਾਵਰਾਂ ਦੀ ਪਛਾਣ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ।











By Gurpreet Singh

Leave a Reply

Your email address will not be published. Required fields are marked *